ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਬੱਚਿਆਂ ਅਤੇ ਨਾਗਰਿਕਾਂ ਨੇ , ਮੈਰਾਥਨ ਦੌੜ ਵਿਚ ਭਾਗ ਲਿਆ

ਮੋਗਾ, 15 ਅਪ੍ਰੈਲ (ਜਸ਼ਨ ) ਮੋਗਾ ਪੁਲਸ ਵਲੋਂ ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਵੱਖ ਵੱਖ ਪੁਲਸ ਅਧਿਕਾਰੀਆਂ, ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਵੱਖ ਵੱਖ ਸਕੂਲੀ ਬੱਚਿਆਂ ਅਤੇ ਆਮ ਨਾਗਰਿਕਾਂ ਵਲੋਂ ਜ਼ਿਲਾ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੀ ਗਈ, ਮੈਰਾਥਨ ਦੌੜ ਵਿਚ ਭਾਗ ਲਿਆ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਅਤੇ ਆਮ ਨਾਗਰਿਕਾਂ ਵਿਚ ਇਸ ਦੌੜ ਪ੍ਰਤੀ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਰਾਹੀਂ ਨਸ਼ਿਆਂ ਦੇ ਖ਼ਿਲਾਫ਼ ਇਕ ਮਜ਼ਬੂਤ ਸੰਦੇਸ਼ ਦਿੱਤਾ ਗਿਆ ਅਤੇ ਸਭ ਨੇ ਮਿਲ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸੁਗੰਧ ਵੀ ਲਈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨੌਜਵਾਨ ਪੀੜੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਕ ਮਹੱਤਵਪੂਰਨ ਸਾਬਿਤ ਹੋਇਆ ਹੈ। ਇਸ ਮੌਕੇ ਬੱਚਿਆਂ ਵਲੋਂ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਸਬੰਧੀ ਬੈਨਰ ਵੀ ਉਠਾਏ ਹੋਏ ਸਨ ਜਿਸ ਵਿਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਅਭਿਆਨ ਲਿਖਿਆ ਹੋਇਆ ਸੀ। ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਭ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਨਸ਼ਾ ਸਮੱਗਲਰ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸੂਚਿਤ ਕਰਨ ਅਤੇ ਜੇਕਰ ਕੋਈ ਨਸ਼ਾ ਛੱਡਣਾ ਚਾਹੁਦਾ ਹੈ ਤਾਂ ਉਸ ਨੂੰ ਵੀ ਪ੍ਰਸਾਸ਼ਨ ਵਲੋਂ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਜਾਵੇਗਾ, ਜਿਸ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।