ਪੰਜਾਬ ਕੋ-ਐਜੂਕੇਸ਼ਨ ਸਕੂਲ ਦੇ ਅੱਠਵੀਂ ਕਲਾਸ ’ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 16 ਅਪ੍ਰੈਲ (ਜਸ਼ਨ) ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਸੰਸਥਾ ਦੇ ਬਾਨੀ ਸਵਰਗਵਾਸੀ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਅਸ਼ੀਰਵਾਦ ਸਦਕਾ ਅਤੇ ਡਾਇਰੈਕਟਰ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਸੁਚੱਜੀ ਅਤੇ ਯੋਗ ਅਗਵਾਈ ਵਿਚ ਨਿਤ ਨਵੀਆਂ ਮੰਜ਼ਿਲਾਂ ਸਰ ਕਰ ਰਹੀ ਹੈ ਇਸ ਸੰਸਥਾ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ ਜਿਸ ਵਿਚ ਕੁੱਲ 100 ਤੋਂ ਵੱਧ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਇਹ ਨਤੀਜਾ ਸੌ ਫੀਸਦੀ ਰਿਹਾ। ਇਸ ਵਿਚ ਪੰਜ ਵਿਦਿਆਰਥੀਆਂ ਕਿਰਨਵੀਰ ਕੌਰ 97ਫੀਸਦੀ, ਕਰਨਪ੍ਰੀਤ ਕੌਰ 95ਫੀਸਦੀ, ਨਵਦੀਪ ਕੌਰ 94.7ਫੀਸਦੀ, ਅਨੁਰਾਗ ਸਿੰਘ 94.3ਫੀਸਦੀ ਅਤੇ ਮਾਨਵੀ ਨੇ 92.2ਫੀਸਦੀ ਅੰਕ ਪ੍ਰਾਪਤ ਕੀਤੇ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਅੱਠ ਵਿਦਿਆਰਥੀਆਂ ਨੇ 90ਫੀਸਦੀ ਤੋਂ ਉੱਪਰ ਅਤੇ 40 ਵਿਦਿਆਰਥੀਆਂ ਨੇ 80ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ, ਕੋ ਆਰਡੀਨੇਟਰ ਮੁਕੇਸ਼ ਅਰੋੜਾ, ਐਡਵੋਕੇਟ ਰਾਜਾ ਸਿੰਘ, ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ, ਮੈਡਮ ਸੁਧਾ ਮਹਿਤਾ ਅਤੇ ਮੈਡਮ ਖੁਸ਼ਪ੍ਰੀਤ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਅਗਲੀਆਂ ਸ਼੍ਰੇਣੀਆਂ ਵਿਚ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਕੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਦੇ ਰਹਿਣਗੇ।


