ਨਿਗਮ ਚੋਣਾਂ ਨੂੰ ਕੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ 'ਚ ਮੀਟਿੰਗ

ਮੋਗਾ, 18 ਅਪ੍ਰੈਲ (ਜਸ਼ਨ )ਮੋਗਾ ਵਿਖੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਆਉਣ ਵਾਲੀਆਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।​ਮੀਟਿੰਗ ਦੌਰਾਨ ਚੋਣ ਰਣਨੀਤੀਆਂ ਉੱਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਫੈਸਲੇ ਲਏ ਗਏ। ਆਗੂਆਂ ਨੇ ਇੱਕਜੁੱਟ ਹੋ ਕੇ ਚੋਣਾਂ ਵਿੱਚ ਪੂਰੇ ਜੋਸ਼ ਨਾਲ ਉਤਰਨ ਦਾ ਅਹਿਦ ਲਿਆ।ਇਸ ਸਮੇਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਇੰਚਾਰਜ ਮਾਲਵਿਕਾ ਸੂਦ ,ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਮੰਤਰੀ ਮਾਲਤੀ ਥਾਪਰ,ਸਾਬਕਾ ਵਿਧਾਈਕ ਵਿਜੈ ਸਾਥੀ, ਇੰਦਰਜੀਤ ਸਿੰਘ ਬੀੜ ਚੜਿੱਕ, ਸਾਬਕਾ ਚੇਅਰਮੈਨ ਲਾਭ ਸਿੰਘ ਆਲੂਵਾਲੀਆਂ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮਾਨ ਮੈਬਰ ਪੀ ਪੀ ਸੀ ਸੀ ,ਪਰਮਪਾਲ ਤੁਖਤਪੁਰਾ, ਉਪਿੰਦਰ ਸਿੰਘ ਗਿੱਲ ਅਤੇ ਹੋਰ ਕਾਂਗਰਸੀ ਆਗੂਆਂ ਤੋਂ ਇਲਾਵਾ ਕੌਂਸਲਰਸ ਵੀ ਹਾਜ਼ਰ ਸਨ ।