ਸੁਰਜੀਤ ਸਿੰਘ ਲੋਹਾਰਾ ਸਾਥੀਆਂ ਸਮੇਤ, ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ

ਮੋਗਾ 18 ਅਪ੍ਰੈਲ (ਮਹਿੰਦਰ ਸਿੰਘ ) ਬੀਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਲੋਹਾਰਾ ਵੱਲੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਉਹਨਾਂ ਨੇ ਆਪਣੇ ਸਾਥੀਆਂ ਸਮੇਤ ਵੱਡਾ ਰਾਜਨੀਤਿਕ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਉਹਨਾਂ ਦੀ ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ  ਹਲਕਾ ਧਰਮਕੋਟ ਦੀ ਯੋਗ ਅਗਵਾਈ ਹੇਠ ਸਮੂਲੀਅਤ ਹੋਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਲੋਹਾਰਾ ਨੇ ਕਿਹਾ ਕਿ ਉਹ 14 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ, ਪਰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਦੀ ਕਦਰ ਨਹੀਂ ਕੀਤੀ ਗਈ। ਹੁਣ ਉਹ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਨਗੇ।
ਪਿੰਡ ਲੋਹਾਰਾ ਤੋਂ ਅਨੇਕਾਂ ਪਰਿਵਾਰਾਂ ਨੇ ਵੀ ਇਸ ਮੌਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਸੁਖਦੇਵ ਸਿੰਘ ਜੌਹਲ, ਜੁਗਰਾਜ ਸਿੰਘ ਨੰਬਰਦਾਰ, ਸਤਨਾਮ ਸਿੰਘ ਸੱਤਾ, ਗੁਰਸੇਵਕ ਸਿੰਘ ਮਠਾੜੂ (ਸਾਬਕਾ ਮੈਂਬਰ), ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਰਮਨਦੀਪ ਸਿੰਘ ਰਵੀ, ਸੁਰਜੀਤ ਸਿੰਘ ਬਿੱਲਾ, ਹਰਜਿੰਦਰ ਸਿੰਘ, ਕੁਲਦੀਪ ਸਿੰਘ ਮਿਸਤਰੀ, ਗੁਰਮੀਤ ਸਿੰਘ, ਬੂਟਾ ਸਿੰਘ ਜੌਹਲ, ਜਸਪ੍ਰੀਤ ਸਿੰਘ, ਨਵਜੋਤ ਸਿੰਘ ਅਤੇ ਨਵਦੀਪ ਸਿੰਘ ਸਮੇਤ ਹੋਰ ਵੀ ਕਈ ਆਗੂ ਸ਼ਾਮਿਲ ਸਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਵਿੱਚ ਕਈ  ਕਾਂਗਰਸ ਪਾਰਟੀ ਦੇ ਆਗੂ ਵੀ ਸ਼ਾਮਿਲ ਹੋਏ ।

ਇਸ ਤੋਂ ਇਲਾਵਾ ਮਹਿਲਾ ਆਗੂਆਂ ਵਿੱਚ ਦਲਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਅਮਰਜੀਤ ਕੌਰ, ਕੁਲਦੀਪ ਕੌਰ, ਹਰਬੰਸ ਕੌਰ, ਜਸਵਿੰਦਰ ਕੌਰ ਅਤੇ ਪ੍ਰੀਤ ਸੰਧੂ ਵੀ ਮੌਜੂਦ ਸਨ।
ਇਸ ਮੌਕੇ ਸੀਨੀਅਰ ਆਗੂਆਂ ਵਿੱਚ ਗੁਰਮੀਤ ਸਿੰਘ ਗਗੜਾ (ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ), ਜਰਨੈਲ ਸਿੰਘ ਧਾਲੀਵਾਲ (ਸੀਨੀਅਰ ਅਕਾਲੀ ਆਗੂ, ਕੋਟ ਈਸੇ ਖਾਂ), ਹਰਮਨ ਦੀਦਾਰੇ ਵਾਲਾ, ਮੈਡਮ ਕਮਲਜੀਤ ਕੌਰ (ਮੋਗਾ), ਤਰਸੇਮ ਸਿੰਘ ਭੱਟੀ (ਧਰਮਕੋਟ), ਰਣਧੀਰ ਸਿੰਘ ਸਰਪੰਚ (ਜ਼ਿਲ੍ਹਾ ਪ੍ਰਧਾਨ ਮੋਗਾ), ਸੁਖਜੀਤ ਸਿੰਘ ਮਹਿਲ, ਸਰਬਜੀਤ ਸਿੰਘ ਰੰਡਿਆਲਾ ਅਤੇ ਹੋਰ ਕਈ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਸ ਮੌਕੇ ਜਿੱਥੇ ਬਰਜਿੰਦਰ ਸਿੰਘ ਨੇ ਸੁਰਜੀਤ ਸਿੰਘ ਲੁਹਾਰਾ ਅਤੇ ਉਸ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ  ਆਖਿਆ ਉਥੇ ਹੀ  ਬਰਾੜ ਨੇ ਕਿਹਾ ਕਿ ਲਗਭਗ 50–60 ਹੋਰ ਪਰਿਵਾਰ ਵੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਉਹਨਾਂ ਕਿਹਾ ਕਿ ਖੇਤਰੀ ਪਾਰਟੀਆਂ ਹੀ ਅਸਲ ਵਿੱਚ ਵਿਕਾਸ ਦੇ ਰਸਤੇ ਖੋਲ੍ਹਦੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਅਕਾਲੀ ਦਲ ਨਾਲ ਜੁੜਣਗੇ।
ਇਸ ਮੌਕੇ ਜ਼ਿਲਾ ਮੋਗਾ ਦੀ ਸਮੂਹ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕੇ ਪਾਰਟੀ ਵਿੱਚ ਸਮੂਲੀਅਤ ਕਰਨ ਵਾਲੇ ਸਾਰੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹਨਾਂ ਨੂੰ ਪਾਰਟੀ ਵਿੱਚ  ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।