ਕਣਕ ਦੀ ਖਰੀਦ ਤੇਜ਼ ਨਾ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਕਰੇਗਾ ਸੰਘਰਸ਼ : ਭਾਰਤੀ ਪੱਤੋ ,ਰਾਜਵਿੰਦਰ ਧਰਮਕੋਟ

ਨਿਹਾਲ ਸਿੰਘ ਵਾਲਾ,19 ਅਪ੍ਰੈਲ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਦੇ  ਜਿਲਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ    ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ  ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀਆਂ ਵਿਸ਼ੇਸ ਹਦਾਇਤਾਂ ਅਨੁਸਾਰ ਅੱਜ ਨਵੀਂ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਦਾ  ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਮੰਡੀ ਵਿਚ ਬੈਠੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਕੁੱਝ ਕਿਸਾਨਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਮੰਡੀ ਵਿਚ ਆਪਣੀ ਕਣਕ ਦੀ ਫਸਲ ਵੇਚਣ ਲਈ ਬੈਠੇ ਹਨ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਅਤੇ ਜਿਲਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸਰਕਾਰੀ  ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਨਾਲ ਚਟਾਨ  ਵਾਂਗ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਹਰਿਆਣੇ ਵਿਚ ਕਣਕ ਦੀ ਖਰੀਦ ਬੜੀ ਜਲਦੀ ਹੋ ਰਹੀ ਹੈ ਅਤੇ ਪੰਜਾਬ ਵਿਚ ਕਣਕ ਦੀ ਖਰੀਦ ਦਾ ਬਹੁਤ ਹੀ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਕਣਕ ਦੀ ਖਰੀਦ ਸਬੰਧੀ ਕੇਂਦਰ ਦੇ ਧਿਆਨ ਵਿਚ ਲਿਆਦਾ ਅਤੇ ਕੇਂਦਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈ ਕੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰ ਦਿੱਤੀ ਅਤੇ ਪੰਜਾਬ ਸਰਕਾਰ ਨੇ ਕੇਂਦਰ ਨਾਲ ਗੱਲਬਾਤ ਨਹੀਂ ਕੀਤੀ ਅਤੇ ਪੰਜਾਬ ਦਾ ਕਿਸਾਨ ਆਪਣੀ ਕਣਕ ਦੀ ਫਸਲ ਵੇਚਣ ਲਈ ਮੰਡੀਆਂ ਵਿਚ ਕਈ ਕਈ ਦਿਨਾਂ ਤੋਂ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਨਹੀਂ ਰੁਲਣ ਦੇਵੇਗਾ ਅਤੇ ਜਰੂਰਤ ਪਈ ਤਾਂ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਦਾ ਸੰਘਰਸ਼ ਵੀ ਕਰੇਗਾ। ਇਸ ਮੌਕੇ ਸੀਨੀਅਰ ਆਗੂ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਡਾ ਸੁਰਜੀਤ ਸਿੰਘ ਨੰਗਲ, ਸੁਰਜੀਤ ਸਿੰਘ ਰਣਸੀਂਹ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਧਰਮਪਾਲ ਸ਼ਰਮਾਂ ਰੌਂਤਾ, ਸੁਖਦੇਵ ਸਿੰਘ ਰਣਸੀਂਹ, ਅਤਿੰਦਰ ਸਿੰਘ ਦੀਨਾ ਆਦਿ  ਵਰਕਰ ਹਾਜਰ ਸਨ।