ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 2025 ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ

ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ਤੇ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ 99 ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲਿਆ। ਇਹ ਪ੍ਰੀਖਿਆ 25 ਅਕਤੂਬਰ 2025 ਨੂੰ ਕਰਵਾਈ ਗਈ ਸੀ। ਇਸ ਪ੍ਰੀਖਿਆ ਦੇ ਨਤੀਜੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ । ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ, ਗੁਣਰੀਤ ਕੌਰ ਖੋਸਾ , ਸੱਤਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਅਤੇ ਗੁਰਲੀਨ ਕੌਰ ਨੂੰ ਮੈਰਿਟ ਸਰਟੀਫਿਕੇਟ ਹਾਸਲ ਹੋਏ। ਸਕੂਲ ਦੇ ਬਾਕੀ ਵਿਦਿਆਰਥੀ ਵੀ ਸ਼ਾਨਦਾਰ ਅੰਕਾਂ ਨਾਲ ਇਸ ਪ੍ਰੀਖਿਆ ਵਿੱਚ ਪਾਸ ਹੋਏ। ਇਸ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਾਗੀਦਾਰੀ ਪ੍ਰਮਾਣ ਪੱਤਰ ਹਾਸਲ ਹੋਏ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਤੇ ਮਿਹਨਤ ਲਈ ਮੁਬਾਰਕਬਾਦ ਦਿੱਤੀ।


