ਕੇ.ਕੇ.ਤਿਵਾੜੀ ਅਨੁਸ਼ਾਸਨ ਕਮੇਟੀ ਦੇ ਮੈਂਬਰ ਨਿਯੁੱਕਤ

ਮੋਗਾ , 28 ਅਪਰੈਲ(ਜਸ਼ਨ ) 
ਕਾਂਗਰਸ ਪਾਰਟੀ 'ਚ ਵਫਾਦਾਰੀ ਨਿਭਾਉਣ ਵਾਲੇ ਕੇ.ਕੇ.ਤਿਵਾੜੀ ਕਿਸੇ ਵੀ ਜਾਣ ਪਹਿਚਾਣ ਦੇ ਮੁਹਤਾਜ ਨਹੀਂ ਜਿਨਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਨਿਭਾਈ l ਮਿਠ ਬੋਲੜੇ ਸੁਭਾਅ ਦੇ ਮਾਲਕ ਕੇ.ਕੇ.ਤਿਵਾੜੀ ਅੱਜ ਤੱਕ ਕਾਂਗਰਸ ਪਾਰਟੀ ਤੋਂ ਬਗੈਰ ਕਦੇ ਵੀ ਇਧਰ ਉਧਰ ਨਹੀਂ ਹੋਏ ਅਤੇ ਇਹਨਾਂ ਦੀਆਂ ਜਿੰਮੇਵਾਰੀਆਂ ਨੂੰ ਪ੍ਰਤੀ ਵਰਕਰ ਅਹੁਦੇਦਾਰ ਦੇ ਤੌਰ ਤੇ ਪਾਰਟੀ ਨੇ ਉਹਨਾਂ ਨੂੰ ਅਨੁਸ਼ਾਸਨ ਕਮੇਟੀ ਦੇ ਮੈਂਬਰ ਵਜੋਂ ਨਿਯੁਕਤੀ ਕੀਤਾ l ਕਾਂਗਰਸ ਦੇ ਸਰਗਰਮ ਮੈਂਬਰ ਦੇ ਤੌਰ ਤੇ ਕੰਮ ਕਰਨ ਵਾਲੇ ਤੇਜ਼ ਤਰਾਰ ਆਗੂ ਕੇ.ਕੇ.ਤਿਵਾੜੀ ਜਮੀਨੀ ਪੱਧਰ ਤੋਂ ਉੱਪਰ ਉੱਠ ਕੇ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਬਣੇ, ਜਿਲਾ ਮੋਗਾ ਦੇ ਜਨਰਲ ਸਕੱਤਰ, ਚਾਰ ਵਾਰ ਜਿਲਾ ਮੋਗਾ ਦੇ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਗਜੈਕਟਿਵ ਮੈਂਬਰ, ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਮੈਂਬਰ ਪੀਪੀਸੀ ਅਤੇ ਡੈਲੀਗੇਟ ਹਲਕਾ ਧਰਮਕੋਟ ਵਜੋਂ ਕੰਮ ਕਰ ਰਹੇ ਹਨ.l ਤਿਵਾੜੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਿਸ ਮਾਣ ਸਤਿਕਾਰ ਪਿਆਰ ਦੇ ਨਾਲ ਕਾਂਗਰਸ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਮੋਗਾ ਜਿਲੇ ਦੇ ਪ੍ਰਧਾਨ ਹਰੀ ਸਿੰਘ ਖਾਈ  ਨੇ ਅਹਿਮ ਜਿੰਮੇਵਾਰੀ ਦਿੱਤੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ l ਕਮਿਸ਼ਨ 2027 ਵਿੱਚ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੀਆਂ ਪੂਰੇ ਪੰਜਾਬ ਦੇ ਵਿੱਚ ਪਾਰਟੀ ਦੇ ਵਰਕਰ ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਜਗ੍ਹਾ ਜਗ੍ਹਾ ਤੇ ਮੀਟਿੰਗਾਂ ਕਰ ਰਹੇ ਹਨ l ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਖੜਗੇ  ਅਤੇ ਸ਼੍ਰੀ ਰਾਹੁਲ ਗਾਂਧੀ ਪੂਰੇ ਦੇਸ਼ ਦੇ ਵਿੱਚ ਕਾਂਗਰਸ ਪਾਰਟੀ ਦੀ ਤਰੱਕੀ ਤੇ ਖੁਸ਼ਹਾਲੀ ਦੇ ਲਈ ਕਾਂਗਰਸ ਪਾਰਟੀ ਨੂੰ ਅੱਗੇ ਲਿਆ ਰਹੇ ਹਨ l ਤਿਵਾੜੀ ਨੇ ਕਿਹਾ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ l ਉਹਨਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪਾਰਟੀ ਇਕ ਮੁੱਠ ਹੋ ਕੇ 2027 ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ ਅਤੇ ਸਰਕਾਰ ਬਣਾਏਗੀ l