ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਮੁਜ਼ਾਹਰਾ ਅੱਜ 30 ਅਪ੍ਰੈਲ ਨੂੰ :ਨਿਹਾਲ ਸਿੰਘ ਤਲਵੰਡੀ ਭੰਗੇਰੀਆਂ

ਮੋਗਾ, 29 ਅਪ੍ਰੈਲ (ਜਸ਼ਨ ) ਪੰਜਾਬ ਵਿਚ ਬਿਜਲੀ ਦੇ ਅਣ ਐਲਾਨੇ ਕੱਟਾਂ ਕਰਕੇ ਪੰਜਾਬੀ ਸੰਤਾਪ ਹੰਢਾਅ ਰਹੇ ਨੇ । ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਰੋਸ ਵਜੋਂ 30 ਅਪ੍ਰੈਲ ਨੂੰ ਪੰਜਾਬ ਭਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੋਗਾ ਜ਼ਿਲੇ ਦੇ ਚਾਰੇ ਹਲਕਿਆਂ ਵਿਚ ਸਵੇਰੇ 9 ਤੋਂ 12 ਵਜੇ ਤੱਕ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਮੋਗਾ ਜ਼ਿਲੇ ਦੇ ਚਾਰੇ ਹਲਕਿਆਂ ਦੇ ਹਲਕਾ ਇੰਚਾਰਜ਼ਾ ਨੂੰ ਅਪੀਲ ਕੀਤੀ ਕਿ ਉਹ ਧਰਨਿਆਂ ਨੂੰ ਸਫਲ ਬਣਾਉਣ ਲਈ ਸਮਰਪਿਤ ਹੋ ਕੇ ਕਾਰਜਸ਼ੀਲ ਹੋਣ । ਉਨ੍ਹਾਂ ਸ੍ਰੋਮਣੀ ਅਕਾਲੀ ਦਲ ਦੇ ਸਮੂੰਹ ਵਰਕਰਾਂ ਨੂੰ ਧਰਨੇ ਵਿਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਹੈ।


