ਸਰਪਲੱਸ ਬਿਜਲੀ ਦੇਣ ਦੇ ਭਗਵੰਤ ਮਾਨ ਸਰਕਾਰ ਦੇ ਦਾਅਵੇ ਦੀ ਫੂਕ ਨਿਕਲੀ : ਰਾਜਵਿੰਦਰ,ਭੁੱਲਰ,ਭਾਰਤੀ

ਨਿਹਾਲ ਸਿੰਘ ਵਾਲਾ, 1 ਮਈ (. jashan) ਸ਼੍ਰੋਮਣੀ ਅਕਾਲੀ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਵੱਲੋਂ ਬਿਜਲੀ ਦੇ ਲਗਾਏ ਜਾ ਰਹੇ ਲੰਬੇ-ਲੰਬੇ ਕੱਟਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਬਿਜਲੀ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜ਼ਿਲਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਸੀਨੀਅਰ ਆਗੂ ਰਣਵਿੰਦਰ ਸਿੰਘ ਰਾਮੂੰਵਾਲਾ, ਹਰਭੁਪਿੰਦਰ ਸਿੰਘ ਬੁੱਟਰ, ਚਰਨਜੀਤ ਸਿੰਘ ਡਾਲਾ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਇੰਦਰਜੀਤ ਸਿੰਘ ਭਾਗੀਕੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦਾ ਨਾਮ ਦੇ ਕੇ ਆਈ ਭਗਵੰਤ ਸਰਕਾਰ ਤੋਂ ਸੂਬੇ ਦੇ ਲੋਕਾਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਜਿੱਥੇ ਬਿਜਲੀ ਦੇ 90 ਫ਼ੀਸਦੀ ਬਿੱਲ ਮੁਆਫ਼ ਕਰਕੇ ਚੌਵੀ ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਝੂਠ ਮਾਰ ਰਿਹਾ ਹੈ, ਉੱਥੇ ਗਰਮੀ ਦੀ ਰੁੱਤ ਸ਼ੁਰੂ ਹੁੰਦਿਆਂ ਹੀ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਸਰਕਾਰ ਦੀ ਬਿਜਲੀ ਸਰਪਲੱਸ ਹੋਣ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਉਕਤ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੜ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਰਾਹ ਤੱਕ ਰਹੇ ਹਨ ਅਤੇ ਆਉਣ ਵਾਲੀ 2027 ਦੀ ਵਿਧਾਨ ਸਭਾ ਚੋਣਾਂ ’ਚ ਝੂਠਾਂ ਦੀ ਪੰਡ ਦੀ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਲੋਕਾਂ ਨੂੰ ਜੁਆਬਦੇਹ ਪ੍ਰਸਾਸਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਇਸ ਧਰਨੇ ’ਚ ਪੁੱਜਣ ਵਾਲੇ ਅਕਾਲੀ ਆਗੂਆ, ਸਰਕਲ ਪ੍ਰਧਾਨਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਨਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਅਮਨਿੰਦਰ ਸਿੰਘ ਬੁੱਟਰ, ਸੁਖਮੰਦਰ ਸਿੰਘ ਮੱਦੋਕੇ, ਬਲਵੀਰ ਸਿੰਘ ਸੈਦੋਕੇ, ਚਰਨਜੀਤ ਸਿੰਘ ਝੰਡੇਆਣਾ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਸਤਪਾਲ ਸਿੰਘ ਮੀਨੀਆਂ, ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਸੁਰਜੀਤ ਸਿੰਘ ਨੰਗਲ, ਪਰਮਿੰਦਰ ਸਿੰਘ ਖੋਟੇ, ਜਸਵਿੰਦਰ ਸਿੰਘ ਖੋਟੇ, ਪ੍ਰਧਾਨ ਵਿਜੇ ਕੁਮਾਰ, ਸੁਖਦੇਵ ਸਿੰਘ ਰਣਸੀਂਹ, ਅਜਮੇਰ ਸਿੰਘ ਦੀਨਾਂ, ਸੁਖਪਾਲ ਸਿੰਘ ਘੋਲੀਆ, ਹਰਮੇਲ ਸਿੰਘ ਬੁੱਟਰ, ਗੁਰਮੇਲ ਸਿੰਘ ਦੀਨਾਂ, ਸੁਖਦੇਵ ਸਿੰਘ ਦਰਾਕਾ ਸੈਦੋਕੇ, ਪ੍ਰਭਜੋਤ ਸਿੰਘ ਧਾਲੀਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ *ਚ ਸ਼੍ਰੋਮਣੀ ਅਕਾਲੀ ਦੇ ਆਗੂ ਤੇ ਵਰਕਰ ਹਾਜ਼ਰ ਸਨ.