ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ, ਬੌਬੀ ਕਾਲੜਾ ਨੂੰ ਧਰਮਕੋਟ ਸ਼ਹਿਰ ਦਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ

ਧਰਮਕੋਟ, 5 ਮਈ (ਜਸ਼ਨ ) 2027 ਦੀਆਂ ਚੋਣਾਂ ਨੇੜੇ ਹੋਣ ਕਰਕੇ ਕਾਂਗਰਸ ਵਲੋਂ ਤੇਜ਼ ਕੀਤੀਆਂ ਸਰਗਰਮੀਆਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਅਧੀਨ ਅੱਜ ਕਾਂਗਰਸ ਪਾਰਟੀ ਵੱਲੋਂ ਧਰਮਕੋਟ ਵਿਖੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਵਿਚ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਲਾਭ ਸਿੰਘ ਆਹਲੂਵਾਲੀਆ ਪੰਜਾਬ ਕਾਂਗਰਸ ਆਗੂ, ਰਵਿੰਦਰ ਸਿੰਘ ਰਵੀ ਗਰੇਵਾਲ ਕਾਂਗਰਸੀ ਆਗੂ, ਪਰਮਿੰਦਰ ਸਿੰਘ ਯੂਥ ਕਾਂਗਰਸ ਆਗੂ ਪੰਜਾਬ, ਬਲਰਾਜ ਸਿੰਘ ਬੁੱਟਰ ਸਾਬਕਾ ਚੇਅਰਮੈਨ ਲੈਂਡ ਮਾਰਗਿਜ ਬੈਂਕ ਧਰਮਕੋਟ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਪਾਰਟੀ ਦੇ ਹੁਕਮਾਂ ’ਤੇ ਨੌਜਵਾਨਾਂ ਨੂੰ ਪਾਰਟੀ ਵਿਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਅਧੀਨ ਹੀ ਧਰਮਕੋਟ ਸ਼ਹਿਰ ਤੋਂ ਕਾਂਗਰਸ ਪਾਰਟੀ ਵੱਲੋਂ ਨੌਜਵਾਨ ਟਕਸਾਲੀ ਕਾਂਗਰਸੀ ਪਰਿਵਾਰ ਦੇ ਰਾਜੀਵ ਕੁਮਾਰ ਬੋਬੀ ਕਾਲੜਾ ਨੂੰ ਧਰਮਕੋਟ ਸ਼ਹਿਰ ਦਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੋਬੀ ਕਾਲੜਾ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਇਸ ਮੌਕੇ ਤੇ ਧਰਮਕੋਟ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਬੋਬੀ ਕਾਲੜਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਲਵਪ੍ਰੀਤ ਸਿੰਘ ਮੌਜਗੜ੍ਹ, ਅਮਰਿੰਦਰ ਸਿੰਘ ਤੋਤਾ ਸਿੰਘ ਵਾਲਾ, ਹੰਸ ਰਾਜ ਕਾਲੜਾ, ਜਨਕ ਰਾਜ ਕਾਲੜਾ, ਸੁਰੇਸ਼ ਕੁਮਾਰ, ਭਗਤ ਸਿੰਘ ਕਾਲੜਾ, ਮਨਪ੍ਰੀਤ ਸਿੰਘ ਭੱਟੀ, ਨਿਰਮਲ ਸਿੰਘ ਫਿਰੋਜ਼ਵਾਲ, ਕੁਲਵਿੰਦਰ ਸਿੰਘ ਬੱਡੂਵਾਲ ਸੀਨੀਅਰ ਕਾਂਗਰਸੀ ਆਗੂ, ਅਵਤਾਰ ਸਿੰਘ ਮਨਾਵਾਂ, ਸੋਨੀ ਕਿਸ਼ਨਪੁਰਾ, ਕੈਪਟਨ ਜਸਵੀਰ ਸਿੰਘ, ਬਗੀਚਾ ਸਿੰਘ ਸਾਬਕਾ ਸਰਪੰਚ ਭੋਇਪੁਰ, ਕਾਲੂ ਭੋਇਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।


