ਮੋਗਾ ਵਿੱਚ ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਜਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਰੱਖਿਆ ਗਿਆ ਪ੍ਰੋਗਰਾਮ
ਮੋਗਾ, 7 ਮਈ ( jashan)  ਅੱਜ ਮੋਗਾ ਵਿਖੇ ਜਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਪੂਰੇ ਹੋਣ ਦੇ ਮੌਕੇ ‘ਤੇ ਇੱਕ ਸੰਵੇਦਨਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ‘ਤੇ ਡਾ. ਹਰਜੋਤ ਕਮਲ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਿਲਾਫ ਲੜਾਈ ਵਿੱਚ ਭਾਰਤ ਹਮੇਸ਼ਾ ਡਟ ਕੇ ਖੜ੍ਹਾ ਰਹੇਗਾ ਅਤੇ ਸ਼ਹੀਦਾਂ ਦੀ ਯਾਦ ਸਾਨੂੰ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਾਉਂਦੀ ਰਹੇਗੀ।
ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਜ਼ਰੀਏ ਭਾਰਤ ਨੇ ਦੁਨੀਆ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਜਿਹੇ ਮੌਕਿਆਂ ‘ਤੇ ਸਾਨੂੰ ਇਕਜੁੱਟ ਹੋ ਕੇ ਦੇਸ਼ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਲਈ ਕੰਮ ਕਰਨ ਦੀ ਲੋੜ ਹੈ।
ਇਸ ਪ੍ਰੋਗਰਾਮ ਦੌਰਾਨ ਡਾ. ਰਜਿੰਦਰ ਕੌਰ, ਜਿਲ੍ਹਾ ਵਾਈਸ ਪ੍ਰਧਾਨ ਨਿਰਮਲ ਸਿੰਘ ਮੀਨੀਆਂ, ਦਫ਼ਤਰ ਇੰਚਾਰਜ ਮਨਪ੍ਰੀਤ ਸਿੰਘ ਕਪੂਰੇ, ਜਿਲ੍ਹਾ ਕਨਵੀਨਰ ਲਖਵੀਰ ਸਿੰਘ ਘੱਲ ਕਲਾਂ, ਦਵਿੰਦਰ ਸਿੰਘ ਗਿੱਲ, ਰਾਕੇਸ਼ ਕੁਮਾਰ, ਨਿਰਮਲ ਸਿੰਘ ਲੰਢੇਕੇ, ਧੀਰਜ ਕੁਮਾਰ ਸ਼ਰਮਾ, ਸਤਨਾਮ ਸਿੰਘ ਮਹੇਸ਼ਰੀ ਅਤੇ ਸਨਦੀਪ ਕੌਰ ਚੜਿੱਕ, ਬਿੰਦਰ ਸਿੰਘ, ਬਲਜਿੰਦਰ ਕੌਰ ਸਮੇਤ ਹੋਰ ਕਈ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਪ੍ਰੋਗਰਾਮ ਦਾ ਮਾਹੌਲ ਗੰਭੀਰ ਅਤੇ ਸੰਵੇਦਨਸ਼ੀਲ ਰਿਹਾ, ਜਿੱਥੇ ਸਾਰੇ ਹਾਜ਼ਰੀਨ ਨੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।