ਡਾਕਟਰ ਅਮਰਜੀਤ ਸਿੰਘ ਸੈਦੋਕੇ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦੇ ਪ੍ਰਧਾਨ ਨਿਯੁਕਤ : ਰਾਜਵਿੰਦਰ ਸਿੰਘ ਧਰਮਕੋਟ

ਨਿਹਾਲ ਸਿੰਘ ਵਾਲਾ, 9 ਮਈ (ਜਸ਼ਨ )
ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਇੱਕੋ ਇੱਕ ਵਿਕਾਸ ਨੂੰ ਤਰਜੀਹ ਦੇਣ ਵਾਲੀ ਅਤੇ ਸਾਰੇ ਹੀ ਵਰਗਾ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ । ਪੰਜਾਬ ਦੇ ਸਭ ਤੋਂ ਵੱਧ ਲੰਬਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਵਿੱਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਸਾਰੇ ਵਰਗਾਂ ਦੇ ਸਮੂਹਿਕ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਵਰਗ ਦੇ ਲੋਕ ਆਪਣੀ ਪਾਰਟੀ ਸਮਝਦੇ ਹਨ.। ਉਸੇ ਲੜੀ ਨੂੰ ਜਾਰੀ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਿਹਾਲ ਸਿੰਘ ਵਾਲਾ ਹਲਕੇ ਦੇ ਇੰਚਾਰਜ ਰਾਜਵਿੰਦਰ ਸਿੰਘ ਵੱਲੋਂ ਸਰਕਲ ਪ੍ਰਧਾਨਾਂ ਅਤੇ ਮੁੱਖ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਕਰਕੇ ,ਡਾਕਟਰ ਅਮਰਜੀਤ ਸਿੰਘ ਮੌਜੂਦਾ ਮੈਂਬਰ ਪੰਚਾਇਤ ਸੈਦੋਕੇ ਨੂੰ, ਨਿਹਾਲ ਸਿੰਘ ਵਾਲਾ ਹਲਕੇ ਦਾ ਬਾਵਰੀਆ ਸਮਾਜ ਦਾ ਪ੍ਰਧਾਨ ਨਿਯੁਕਤ ਕੀਤਾ ਹੈ।.
ਹਲਕਾ ਇੰਚਾਰਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਡਾਕਟਰ ਅਮਰਜੀਤ ਸਿੰਘ ਸੈਦੋਕੇ ਇੱਕ ਇਮਾਨਦਾਰ, ਸਿਖਿਅਤ ਅਤੇ ਸਮਰੱਥ ਬੁਲਾਰੇ ਅਤੇ ਲੋਕ ਸੇਵਾ ਨੂੰ ਸਮਰਪਿਤ ਆਗੂ ਹਨ ਜਿਨਾਂ ਨੇ ਬਹੁਤ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਇੱਕ ਕੀਤੀ ਹੈ। ਉਹਨਾਂ ਦੀ ਇਸ ਲਗਨ ,ਇਮਾਨਦਾਰੀ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਇਹ ਅਹਿਮ ਅਹੁਦਾ ਦਿੱਤਾ ਗਿਆ ਹੈ.। ਡਾਕਟਰ ਅਮਰਜੀਤ ਸਿੰਘ ਪ੍ਰਧਾਨ ਬਾਬਰੀਆ ਸਮਾਜ ਨਿਹਾਲ ਸਿੰਘ ਵਾਲਾ ਹਲਕੇ ਦੇ ਪਿੰਡ ਪਿੰਡ ਜਾ ਕੇ ਬਾਬਰੀਆ ਸਮਾਜ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਮੱਧ ਵਰਗੀ ਅਤੇ ਬਾਵਰੀਆ ਸਮਾਜ ਲਈ ਸਮੇਂ ਸਮੇਂ ਤੇ ਕੀਤੇ ਗਏ ਭਲਾਈ ਕਾਰਜਾਂ ਤੋਂ ਜਾਣੂ ਕਰਵਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਿਤਰਨ ਲਈ ਉਹਨਾਂ ਨੂੰ ਪ੍ਰੇਰਿਤ ਕਰਨਗੇ.। ਹਰੇਕ ਪਿੰਡ ਵਿੱਚ ਬਾਬਰੀਆ ਸਮਾਜ ਦੇ ਪ੍ਰਧਾਨ ਵੱਲੋਂ ਇਕਾਈ ਬਣਾਈ ਜਾਏਗੀ ਅਤੇ ਇਹ ਇਕਾਈ ਬਾਬਰੀ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਅਤੇ ਇਹਨਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਬਣਾਈਆਂ ਜਾਣ ਵਾਲੀਆਂ ਨੀਤੀਆਂ ਤੋਂ ਹਲਕਾ ਇੰਚਾਰਜ, ਜਿਲਾ ਪ੍ਰਧਾਨ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਰਾਂ ਨੂੰ ਜਾਣੂ ਕਰਾਉਣਗੇ.। ਰਾਜਵਿੰਦਰ ਸਿੰਘ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਨਿਯੁਕਤੀ ਨਾਲ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲੇਗਾ.।


