ਭਾਜਪਾ ਨਗਰ ਕੌਂਸਲ ਚੋਣਾਂ ’ਚ ਇਤਿਹਾਸਿਕ ਜਿੱਤ ਹਾਸਲ ਕਰੇਗੀ : ਸ਼ਮਸ਼ੇਰ ਕੈਲਾ

ਕੋਟ ਈਸੇ ਖਾਂ, 9 ਮਈ (JASHAN) ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਇਤਿਹਾਸਿਕ ਦਰਜ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਧਰਮਕੋਟ ਦੇ ਇਨਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ। ਭਾਜਪਾ ਨਗਰ ਕੌਂਸਲ ਚੋਣਾਂ ਵਿਚ ਝੰਡਾ ਲਹਿਰਾਉਣ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਸਮੇਂ ਉਨ੍ਹਾਂ ਨਾਲ ਸੁਸ਼ੀਲ ਕੁਮਾਰ ਅਰੋੜਾ, ਜਗਦੀਸ਼ ਕੁਮਾਰ ਜਾਨੀਆ ਸਰਕਲ ਪ੍ਰਧਾਨ, ਸਾਹਿਲ ਬਾਵਾ, ਰੋਹਨ ਬਾਵਾ, ਬਖਸ਼ੀਸ਼ ਖੋਖਰ ਅਤੇ ਜਤਿੰਦਰ ਕੁਮਾਰ ਪਲਤਾਂ ਆਦਿ ਹਾਜ਼ਰ ਸਨ।


