ਫੀਡਬੈਕ ਪ੍ਰਕਿਰਿਆ ਦੌਰਾਨ ਸੁਖਬੀਰ ਬਾਦਲ ਨੇ ਗੁਰਮੀਤ ਸਿੰਘ ਗਗੜਾ ਅਤੇ ਸੁਖਵਿੰਦਰ ਸਿੰਘ ਦਾਤੇਵਾਲ ਨਾਲ ਕੀਤੀ ਮੁਲਾਕਾਤ

ਲੰਬੀ , 9 ਮਈ ( ਜਸ਼ਨ )ਧਰਮਕੋਟ, 9 ਮਈ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਅੰਦਰ ਲਗਾਤਾਰ ਵੱਧ ਰਹੀਆਂ ਸਰਗਰਮੀਆਂ ਕਾਰਨ ਅਤੇ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂਆਂ ਅਤੇ   ਵਰਕਰਾਂ ਨਾਲ ਕੀਤੇ ਜਾ ਰਹੇ ਸਿੱਧੇ ਰਾਬਤੇ ਸਦਕਾ, ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜਬੂਤੀ ਵੱਲ ਵੱਧ ਰਿਹਾ ਹੈ। ਇਸ ਦੇ ਅਧੀਨ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਨੂੰ ਮਿਲ ਕੇ ਉਨ੍ਹਾਂ ਤੋਂ ਵੱਖ-ਵੱਖ ਹਲਕਿਆਂ ਦਾ ਫੀਡਬੈਕ ਲਿਆ ਜਾ ਰਿਹਾ ਹੈ। ਇਸ ਦੇ ਅਧੀਨ ਹੀ ਅੱਜ ਵਿਧਾਨ ਸਭਾ ਹਲਕਾ ਧਰਮਕੋਟ ਦੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਗਗੜਾ ਸਰਕਲ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪਾਰਟੀ ਪ੍ਰਧਾਨ ਵੱਲੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੀ ਲਗਾਤਾਰ ਮਜਬੂਤੀ ਲਈ ਅਤੇ ਵੱਡੇ ਪੱਧਰ ’ਤੇ ਪੰਜਾਬ ਵਾਸੀਆਂ ਦਾ ਸ਼੍ਰੋਮਣੀ ਅਕਾਲੀ ਦਲ ਵੱਲ ਹੋ ਰਹੇ ਰੁਝਾਨ ਲਈ ਪਾਰਟੀ ਪ੍ਰਧਾਨ ਦੇ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਵੱਲੋਂ ਧਰਮਕੋਟ ਹਲਕੇ ਅੰਦਰ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵੀ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਗੂਆਂ ਨਾਲ ਸੰਗਠਨਾਤਮਕ ਮਸਲਿਆਂ ਅਤੇ ਜਨਤਾ ਨਾਲ ਹੋਰ ਵੱਧ ਜੋੜ ਬਣਾਉਣ ’ਤੇ ਚਰਚਾ ਕੀਤੀ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ ਨੇ "ਸਾਡਾ ਮੋਗਾ ਡੌਟ ਕੌਮ" ਨਿਊਜ਼  ਪੋਰਟਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਾਰਟੀ ਪ੍ਰਧਾਨ ਵਲੋਂ ਉਸਾਰੂ ਸੋਚ ਨਾਲ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਭਵਿੱਖ ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ।  `