ਜਿਲ੍ਹਾ ਪ੍ਰਧਾਨ ਡਾ. ਹਰਜੋਤ ਵਲੋਂ ਨਵੀਆਂ ਨਿਯੁਕਤੀਆਂ, ਸੰਗਠਨ ਨੂੰ ਮਿਲੀ ਮਜ਼ਬੂਤੀ

ਮੋਗਾ , 9 ਮਈ ( ਜਸ਼ਨ ) ਭਾਰਤੀ ਜਨਤਾ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਪ੍ਰੈਸ ਨੋਟ ਮੁਤਾਬਿਕ ਸੁਰਿੰਦਰ ਸਿੰਘ ਦੀ ਨਿਸ਼ਠਾ ਅਤੇ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ  ਜ਼ਿਲ੍ਹਾ ਟੀਮ ਵਿੱਚ ਸ਼ਾਮਿਲ ਕਰਕੇ ਜਿਲ੍ਹਾ ਐਗਜ਼ਿਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕ੍ਰਿਸ਼ਨ ਸੈਣੀ ਨੂੰ ਓ.ਬੀ.ਸੀ ਮੋਰਚਾ ਮੋਗਾ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸੰਜੀਵ ਬਠਲਾ ਨੂੰ ਆਈ.ਟੀ. ਸੈਲ ਮੋਗਾ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਕਸ਼ਿਸ਼ ਧਮੀਜਾ ਨੂੰ ਯੁਵਾ ਮੋਰਚੇ ਦੀ ਜਿੰਮੇਵਾਰੀ ਸੌਂਪਦਿਆਂ  ਮੋਗਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜਨ ਸੰਪਰਕ ਵਧਾਉਣ ਲਈ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਵੀ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੂਰੀ ਲਗਨ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।
"ਸਾਡਾ ਮੋਗਾ ਡੌਟ ਕੌਮ" ਨਾਲ ਗੱਲਬਾਤ ਕਰਦਿਆਂ ਅਨੇਕਾਂ ਭਾਜਪਾ ਆਗੂਆਂ ਨੇ ਇਹਨਾਂ ਨਿਯੁਕਤੀਆਂ ਦਾ ਸਵਾਗਤ ਕੀਤਾ ।