ਕਾਂਗਰਸ ਪਾਰਟੀ ਦੇ ਉਮੀਦਵਾਰ ਪੂਨਮ ਸ਼ਰਮਾ ਨੇ ਕਾਗਜ਼ ਦਾਖ਼ਲ ਕੀਤੇ

ਕੋਟ ਈਸੇ ਖਾਂ ,16 ਮਈ (ਜਸ਼ਨ )ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੂਨਮ ਸ਼ਰਮਾ ਧਰਮ ਪਤਨੀ ਰਜੇਸ਼ ਸ਼ਰਮਾ ਨੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਮੈਂਬਰ ਪੀਪੀਸੀਆਈ ਤੇ ਹਲਕਾ ਧਰਮਕੋਟ ਦੇ ਡੈਲੀਗੇਟ ਕੇਕੇ ਤਿਵਾੜੀ, ਸੀਨੀਅਰ ਕਾਂਗਰਸੀ ਆਗੂ ਬਲਰਾਮ ਬੱਬੀ ਤੇ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਐਸਡੀਐਮ ਦਫਤਰ ਧਰਮਕੋਟ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ।ਇਸ ਮੌਕੇ ਕਾਕਾ ਲੋਹਗੜ੍ਹ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਹੂੰਝਾ ਫੇਰ ਜਿੱਤ ਹਾਸਲ ਕਰਨਗੇ ।


