ਮੋਗਾ ਨਗਰ ਨਿਗਮ ਚੋਣਾਂ: ਮਾਲਵਿਕਾ ਸੂਦ ਵੱਲੋਂ ਕਾਂਗਰਸ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਤੇਜ

ਮੋਗਾ, 18 ਮਈ (jashan) ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਧੂੰਆਂ-ਧਾਰ ਮੁਹਿੰਮ ਅਤੇ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਹਿਯੋਗ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਸ਼ਹਿਰ ਦੇ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿਚ ਫੈਸਲਾ ਦੇ ਸਕਦੇ ਹਨ। ਇਸੇ ਤਹਿਤ ਅੱਜ ਮਾਲਵਿਕਾ ਸੂਦ ਵੱਲੋਂ ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 38 ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਡਿੰਪਲ ਅਰੋੜਾ ਦੇ ਹੱਕ ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਮੇਅਰ ਨੀਤਿਕਾ ਭੱਲਾ, ਕੌਂਸਲਰ ਸਾਹਿਲ ਅਰੋੜਾ ਅਤੇ ਹੋਰ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ। ਪ੍ਰਚਾਰ ਦੌਰਾਨ ਵਰਕਰਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਵੱਲੋਂ ਵੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮਾਲਵਿਕਾ ਸੂਦ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਰ ਵਰਗ ਤੋਂ ਮਿਲ ਰਿਹਾ ਪਿਆਰ ਅਤੇ ਸਤਿਕਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ’ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਮਰਥਨ ਆਉਣ ਵਾਲੇ ਚੋਣ ਨਤੀਜਿਆਂ ਵਿਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਵੇਗਾ। ਉਨ੍ਹਾਂ ਨੇ ਹੋਰ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਡਿੰਪਲ ਅਰੋੜਾ ਨੂੰ ਇੱਕ ਯੋਗ ਅਤੇ ਇਮਾਨਦਾਰ ਉਮੀਦਵਾਰ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਿਤਾਇਆ ਜਾਂਦਾ ਹੈ ਤਾਂ ਵਾਰਡ ਦੇ ਹਰ ਮਸਲੇ ਨੂੰ ਤਰਜੀਹ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿੰਪਲ ਅਰੋੜਾ ਨੇ ਵੀ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਫਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰਨ ਦਾ ਭਰੋਸਾ ਦਿੱਤਾ।