ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਨਿਹਾਲ ਸਿੰਘ ਵਾਲਾ, 20 ਮਈ(ਜਸ਼ਨ ) ਪਿਛਲੇ ਚਾਰ ਸਾਲਾਂ ਤੋਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਹਰ ਵਰਗ ਦੇ ਇਨਸਾਨ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਦਿਨੋਂ ਦਿਨ ਪਾਰਟੀ ਦਾ ਕਾਫਲਾ ਵੱਡਾ ਹੋ ਰਿਹਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮਧੇਕੇ ਵਿਖੇ ਦਰਜਨਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਵੇਲੇ ਕੀਤਾ ।
ਅੱਜ ਹਲਕੇ ਦੇ ਇਤਿਹਾਸਕ ਪਿੰਡ ਮਧੇਕੇ ਤੋਂ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਸੀਨੀਅਰ ਆਗੂ ਜਸਵੰਤ ਸਿੰਘ ਮਧੇਕੇ ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ । ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਉਦੋਂ ਤੋਂ ਹੀ ਬਾਕੀ ਰਹਿੰਦੇ ਕੰਮ 'ਆਪ' ਸਰਕਾਰ ਦੇ ਰਾਜ ਵਿੱਚ ਹੋਏ ਹਨ ਜਿਨ੍ਹਾਂ ਵਿੱਚ ਨਹਿਰੀ ਪਾਣੀ,600 ਯੂਨਿਟ ਬਿਜਲੀ ਫਰੀ, ਫਰੀ ਇਲਾਜ, ਸਕੂਲਾਂ ਦੀ ਹਾਲਤ ਬਹੁਤ ਵਧੀਆ ਕੀਤੀ, ਪਿੰਡਾਂ ਵਿੱਚ ਕੱਚੇ ਪਏ ਰਸਤਿਆਂ ਉੱਪਰ ਨਵੀਆਂ ਸੜਕਾਂ ਆਦਿ ਤੋਂ ਇਲਾਵਾ ਬਹੁਤ ਅਜਿਹੇ ਕੰਮ ਆਪ ਸਰਕਾਰ ਨੇ ਕੀਤੇ ਹਨ ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਸੋਚਿਆ ਵੀ ਨਹੀਂ ਸੀ । ਇਸੇ ਕਰਕੇ ਪੂਰੇ ਪੰਜਾਬ ਵਿੱਚੋਂ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ । ਜਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ ।ਇਸ ਮੌਕੇ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ,ਪ੍ਰਧਾਨ ਜਸਵੰਤ ਸਿੰਘ ਮਧੇਕੇ, ਹਰਸਿਮਰਨਜੀਤ ਸਿੰਘ ਸਰਾਂ, ਬਲਵੀਰ ਸਿੰਘ ਬੀਰਾ,ਸਤਨਾਮ ਸਿੰਘ,ਰਣਜੀਤ ਸਿੰਘ,ਦੀਪਕ ਸ਼ਰਮਾ,ਗੁਰਮੇਲ ਸਿੰਘ, ਜਸਪਾਲ ਸਿੰਘ,ਬਖਤੌਰ ਸਿੰਘ, ਗੋਗੀ ਸਿੰਘ,ਬੋਹੜ ਸਿੰਘ, ਤੇਜਾ ਸਿੰਘ,ਸੁਖਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਮਲ ਪਰਿਵਾਰਾਂ ਦੇ ਨੁਮਾਇੰਦੇ ਸ਼ਾਮਲ ਸਨ ।


