ਨਿਗਮ ਚੋਣਾਂ ’ਚ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਕੀਤੀ ਲਹਿਰ ਖੜੀ

ਵਾਰਡ ਵਾਈਜ਼ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰਚਾਰ ਦੌਰਾਨ ਮਿਲ ਰਿਹਾ ਮੋਗਾ ਵਾਸੀਆਂ ਵੱਡਾ ਸਮਰਥਨ
ਮੋਗਾ, 21 ਮਈ ( jashan ) ਵਿਧਾਨ ਸਭਾ ਹਲਕਾ ਮੋਗਾ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵਾਰਡ ਵਾਈਜ਼ ਡੋਰ-ਟੂ-ਡੋਰ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਗੋਗੀ ਦੌਧਰੀਆ ,ਪਰਮਪਾਲ ਤਖਤੂਪੁਰਾ, ਰਾਜਨ ਬਾਂਸਲ ਅਤੇ ਹੋਰਨਾਂ ਆਗੂਆਂ ਅਤੇ ਵਰਕਰਾਂ ਦੀ ਵੱਡੀ ਭਾਗੀਦਾਰੀ ਵੇਖਣ ਨੂੰ ਮਿਲ ਰਹੀ ਹੈ, ਜੋ ਸਵੇਰੇ ਤੋਂ ਲੈ ਕੇ ਅੱਧੀ ਰਾਤ ਤੱਕ ਹਰ ਘਰ ਤੱਕ ਪਹੁੰਚ ਰਹੇ ਹਨ। ਪ੍ਰਚਾਰ ਦੌਰਾਨ ਕਾਂਗਰਸੀ ਆਗੂ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਮਾਲਵਿਕਾ ਸੂਦ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਮੋਗਾ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਨਿਗਮ ਚੋਣਾਂ ਵਿਚ ਕਾਂਗਰਸ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਦੱਸਿਆ ਕਿ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਨਗਰ ਨਿਗਮ ਖੇਤਰ ਦੇ ਵਸਨੀਕਾਂ ਵੱਲੋਂ ਭਾਰੀ ਪਿਆਰ ਅਤੇ ਹੁੰਗਾਰਾ ਮਿਲ ਰਿਹਾ ਹੈ, ਜੋ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਕਾਂਗਰਸ ਦੇ ਹੱਕ ਵਿੱਚ ਫੈਸਲਾ ਕਰਨ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਹਰ ਵਾਰਡ ਵਿਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ। ਮਾਲਵਿਕਾ ਸੂਦ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਕਾਂਗਰਸ ਸਰਕਾਰ ਦੇ ਸਮੇਂ ਮੋਗਾ ਵਿਚ ਹੋਏ ਵਿਕਾਸੀ ਕੰਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਲੋਕਾਂ ਦੇ ਹਿਤਾਂ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹੀ ਰਵੱਈਆ ਜਾਰੀ ਰਹੇਗਾ। ਅੰਤ ਵਿੱਚ ਉਨ੍ਹਾਂ ਨੇ ਮੋਗਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਵੱਡੀ ਗਿਣਤੀ ਵਿੱਚ ਨਿਕਲ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ।


