ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਨੇ, ਵੋਟਰਾਂ ਅਤੇ ਹਲਕਾ ਧਰਮਕੋਟ ਦੇ ਕਾਂਗਰਸੀ ਆਗੂਆਂ ਦਾ ਕੀਤਾ ਧੰਨਵਾਦ

***2027 ਵਿਚ ਵੀ ਲੋਕ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾਈ ਬੈਠੇ ਨੇ
ਮੋਗਾ, 26 ਮਈ (ਜਸ਼ਨ ) : ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਕਰਨ ਲਈ ਕੋਟ ਈਸੇ ਖਾਂ ਦੇ ਸਭ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਦਿਖਾਉਣ ਲਈ ਸ਼ੁਕਰੀਆ ਅਦਾ ਕੀਤਾ ਹੈ। ਉਹਨਾਂ ਹਲਕਾ ਧਰਮਕੋਟ ਦੇ ਕਾਂਗਰਸੀ ਆਗੂ ਸਾਹਿਬਾਨ ਦਾ ਵੀ ਧੰਨਵਾਦ ਕੀਤਾ , ਜਿੰਨ੍ਹਾਂ ਵੱਲੋਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ,ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਚੋਣ ਪ੍ਰਚਾਰ 'ਚ ਸ਼ਾਮਲ ਹੋਏ, ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ 'ਚ ਦਿਨ-ਰਾਤ ਇੱਕ ਕਰਕੇ ਮਿਹਨਤ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ 13 ਵਾਰਡਾਂ ਦੇ ਸਭ ਉਮੀਦਵਾਰਾਂ ਨੂੰ ਸ਼ੁੱਭ-ਕਾਮਨਾਵਾਂ ਦਿੰਦੇ ਨੇ ਅਤੇ ਆਸ ਅਤੇ ਉਮੀਦ ਵੀ ਕਰਦੇ ਨੇ , ਕਿ ਚੋਣ ਦੇ ਨਤੀਜੇ ਤੁਹਾਡੀ ਇੱਛਾ ਅਨੁਸਾਰ ਚੰਗੇ ਆਉਣਗੇ ਅਤੇ ਤੁਹਾਡੇ ਵੱਲੋਂ ਸ਼ਹਿਰ ਕੋਟ ਈਸੇ ਖਾਂ ਦੇ ਵੋਟਰ ਸਾਹਿਬਾਨ ਦੀ ਮਦਦ ਨਾਲ ਕਾਂਗਰਸ ਪਾਰਟੀ ਦੀ ਜਿੱਤ ਦਾ ਝੰਡਾ ਬੁਲੰਦ ਕੀਤਾ ਜਾਵੇਗਾ। ਸ੍ਰ:ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹੂੰਝਾ ਫੇਰ ਜਿੱਤ ਹਾਸਿਲ ਕਰਨ ਵੱਲ ਅੱਗੇ ਵੱਧ ਰਹੀ ਹੈ ਅਤੇ 2027 ਵਿਚ ਵੀ ਲੋਕ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾਈ ਬੈਠੇ ਨੇ।


