ਮੋਗਾ ਹਲਕੇ ’ਚ ਮਾਲਵਿਕਾ ਸੂਦ ਦੀ ਚੜ੍ਹਤ, 2027 ਲਈ ਕਾਂਗਰਸ ਦੀ ਮਜ਼ਬੂਤ ਦਾਅਵੇਦਾਰ ਬਣੀ

*** ਨਗਰ ਨਿਗਮ ਚੋਣਾਂ ’ਚ ਹਰਮਨਪਿਆਰਤਾ  ਹੋਈ ਉਜਾਗਰ,  ਹਰ ਪਿੰਡ ਤੱਕ ਪਹੁੰਚ 

 

ਮੋਗਾ, 27 ਮਈ (ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਪਿਛਲੇ ਕਾਫੀ ਲੰਮੇ ਸਮੇਂ ਤੋਂ ਲਗਾਤਾਰ ਲੋਕ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਰਹੀ ਹੈ। ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਜਮੀਨੀ ਪੱਧਰ ’ਤੇ ਕੀਤੇ ਕੰਮਾਂ ਦਾ ਅਸਰ ਹੁਣ ਸਾਫ਼ ਤੌਰ ’ਤੇ ਦੇਖਣ ਨੂੰ ਮਿਲ ਰਿਹਾ ਹੈ। ਹਲਕੇ ਅੰਦਰ ਉਨ੍ਹਾਂ ਵੱਲੋਂ ਚਲਾਈ ਗਈ ਡੋਰ ਟੂ ਡੋਰ ਮੁਹਿੰਮ ਨੇ ਕਾਂਗਰਸ ਪਾਰਟੀ ਨੂੰ ਨਵੀਂ ਤਾਕਤ ਦਿੱਤੀ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ  ਅਨੁਸਾਰ ਮਾਲਵਿਕਾ ਸੂਦ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਛੱਡਿਆ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਹੱਕ ’ਚ ਲੋਕਾਂ ਨਾਲ ਸਿੱਧੀ ਗੱਲਬਾਤ ਨਾ ਕੀਤੀ ਹੋਵੇ। ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੋਸ਼ਿਸ਼ ਕਰਨਾ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁੱਖ ਹਿੱਸਾ ਰਿਹਾ ਹੈ। ਇਸ ਕਾਰਨ ਹੀ ਹਲਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਪਛਾਣ ਇੱਕ ਸੱਚੇ ਅਤੇ ਜ਼ਮੀਨੀ ਨੇਤਾ ਵਜੋਂ ਬਣੀ ਹੈ। ਨਗਰ ਨਿਗਮ ਮੋਗਾ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਮਾਲਵਿਕਾ ਸੂਦ ਦੀ ਲੋਕਪ੍ਰਿਯਤਾ ਖੁੱਲ੍ਹ ਕੇ ਸਾਹਮਣੇ ਆਈ। ਚੋਣ ਪ੍ਰਚਾਰ ਦੌਰਾਨ ਮੋਗਾ ਵਾਸੀਆਂ ਨੇ ਆਪਣੇ ਆਪ ਹੀ ਉਨ੍ਹਾਂ ਦਾ ਸਾਥ ਦਿੱਤਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਕਾਫਲੇ ਬੰਨ੍ਹ ਕੇ ਪ੍ਰਚਾਰ ਵਿਚ ਸ਼ਾਮਲ ਹੋਏ। ਇਹ ਦ੍ਰਿਸ਼ ਸਪੱਸ਼ਟ ਕਰਦਾ ਹੈ ਕਿ ਲੋਕਾਂ ਦਾ ਵਿਸ਼ਵਾਸ ਮਾਲਵਿਕਾ ਸੂਦ ’ਤੇ ਲਗਾਤਾਰ ਵੱਧ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦੇ ਅਨੁਸਾਰ ਇਸ ਵਾਰ ਮੋਗਾ ਹਲਕੇ ਵਿਚ ਮਾਲਵਿਕਾ ਸੂਦ ਦੀ ਪਕੜ ਕਾਫੀ ਮਜ਼ਬੂਤ ਹੋ ਚੁੱਕੀ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਕਾਂਗਰਸ ਪਾਰਟੀ ਦੀ ਇੱਕ ਮਜ਼ਬੂਤ ਦਾਵੇਦਾਰ ਵਜੋਂ ਉਭਰ ਕੇ ਸਾਹਮਣੇ ਆਈ ਹੈ। ਲੋਕਾਂ ਵਿਚ ਉਨ੍ਹਾਂ ਦੀ ਸਾਦਗੀ, ਲਗਨ ਅਤੇ ਸੇਵਾ ਭਾਵਨਾ ਨੇ ਉਨ੍ਹਾਂ ਨੂੰ ਹੋਰ ਨੇਤਾਵਾਂ ਤੋਂ ਵੱਖਰਾ ਬਣਾਇਆ ਹੈ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਮਾਲਵਿਕਾ ਸੂਦ ਨੇ ਸਿਰਫ ਚੋਣਾਵੀਂ ਸਮੇਂ ਹੀ ਨਹੀਂ, ਸਗੋਂ ਹਮੇਸ਼ਾਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਿਰਕਤ ਕੀਤੀ ਹੈ। ਇਸ ਕਰਕੇ ਲੋਕਾਂ ਨੇ ਉਨ੍ਹਾਂ ਨਾਲ ਇਕ ਵਿਸ਼ੇਸ਼ ਜੁੜਾਅ ਮਹਿਸੂਸ ਕੀਤਾ ਹੈ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਨਗੇ। ਹਲਕੇ ਦੇ ਲੋਕਾਂ ਦੀ ਜੁਬਾਨ ’ਤੇ ਇਸ ਸਮੇਂ ਮਾਲਵਿਕਾ ਸੂਦ ਦਾ ਨਾਮ ਸਭ ਤੋਂ ਵੱਧ ਸੁਣਨ ਨੂੰ ਮਿਲ ਰਿਹਾ ਹੈ। ਗੱਲਬਾਤ ਦੌਰਾਨ ਕਈ ਵੋਟਰਾਂ ਨੇ ਇਹ ਵੀ ਕਿਹਾ ਕਿ ਉਹ ਇਸ ਵਾਰ ਮੋਗਾ ਤੋਂ ਮਾਲਵਿਕਾ ਸੂਦ ਨੂੰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਸੇਵਾ ਦਾ ਮੁੱਲ ਹੁਣ ਜ਼ਰੂਰ ਮਿਲਣਾ ਚਾਹੀਦਾ ਹੈ। ਅੰਤ ਵਿਚ ਕਿਹਾ ਜਾ ਸਕਦਾ ਹੈ ਕਿ ਮਾਲਵਿਕਾ ਸੂਦ ਦੀ ਲਗਾਤਾਰ ਮਿਹਨਤ, ਜਮੀਨੀ ਜੁੜਾਅ ਅਤੇ ਲੋਕਾਂ ਨਾਲ ਬਣਿਆ ਮਜ਼ਬੂਤ ਰਿਸ਼ਤਾ ਉਨ੍ਹਾਂ ਨੂੰ ਮੋਗਾ ਵਿਧਾਨ ਸਭਾ ਹਲਕੇ ਵਿਚ ਇੱਕ ਮਜ਼ਬੂਤ ਨੇਤਾ ਵਜੋਂ ਸਥਾਪਿਤ ਕਰ ਰਿਹਾ ਹੈ। ਜੇਕਰ ਇਹ ਹੀ ਰੁਝਾਨ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਉਹ ਕਾਂਗਰਸ ਪਾਰਟੀ ਲਈ ਵੱਡੀ ਜਿੱਤ ਦਾ ਰਸਤਾ ਖੋਲ੍ਹ ਸਕਦੀਆਂ ਹਨ।