ਸੰਜੀਤ ਸਿੰਘ ਸੰਨੀ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ

ਮੋਗਾ, 26 ਮਈ (ਜਸ਼ਨ ) ਨਗਰ ਨਿਗਮ ਮੋਗਾ ਦੀਆਂ ਹੋਈਆਂ ਚੋਣਾਂ ਵਿੱਚ  ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਅਤੇ ਸਪੋਰਟਰ ਚੋਣ ਮੈਦਾਨ ਵਿੱਚ ਪੂਰੀ ਤਰ੍ਹਾਂ ਡਟੇ ਰਹੇ ।ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ  "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਸਰਕਾਰ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਵੋਟਰਾਂ ਤੇ ਦਬਾਅ ਪਾਉਂਦੇ ਵੇਖੇ ਗਏ ਪਰ ਵੋਟਰਾਂ ਨੇ ਬਿਨਾਂ ਕਿਸੇ ਡਰ ਦੇ ਆਪਣੀਆਂ ਵੋਟਾਂ ਦਾ ਮੱਤਦਾਨ ਕੀਤਾ।  ਉਨ੍ਹਾਂ ਕਿਹਾ ਕਿ  ਨਗਰ ਨਿਗਮ ਮੋਗਾ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਕੌਂਸਲਰਾਂ ਨੂੰ ਪੂਰਨ ਸਹਿਯੋਗ ਦੇਵਾਂਗੇ।   ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਉਪਰੰਤ  ਕੁਝ ਮਹੀਨਿਆਂ ਤੱਕ ਸਾਲ 2027 ਦੀਆਂ ਚੋਣਾਂ ਵੀ ਸਰ ਤੇ ਨੇ ਅਤੇ   ਲੋਕ ਆਪ ਪਾਰਟੀ ਵਾਲਿਆਂ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਉਮੀਦਵਾਰਾਂ, ਵੋਟਰਾਂ ਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ।