ਮੰਡੀ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਧਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਵਿਰੁੱਧ ਸੰਘਰਸ਼ ਜਾਰੀ ਰਹੇਗਾ- ਅਕਾਲੀ ਆਗੂ ਰਾਜਵਿੰਦਰ ਸਿੰਘ

ਮੋਗਾ 31 ਮਈ ( JASHAN ) ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਕਨੂੰਨ ਵਿਵਸਥਾ ਦਾ ਉੱਚੇਚੇ ਤੌਰ ’ਤੇ ਧਿਆਨ ਰੱਖਿਆ ਸੀ ਜਿਸ ਨਾਲ ਸੂਬੇ ’ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ ਗਈ। ਜਿਸ ਕਾਰਨ ਇਥੇ ਵੱਸਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਹਰ ਪੱਖ ਤੋਂ ਸੁਰੱÇਅਤ ਭਰਿਆ ਮਾਹੌਲ ਮਿਲਿਆ ਸੀ। ਪਰ ਅੱਜ ਪੰਜਾਬ ’ਚ ਅਮਨ ਕਨੂੰਨ ਦੀ ਵਿਵਸਥਾ ਪੂਰੀ ਤਰਾਂ ਖਰਾਬ ਹੋ ਚੁੱਕੀ ਹੈ, ਗੈਂਗਸਟਵਾਦ ਵਲੋਂ ਰੋਜ਼ਾਨਾ ਕਾਰੋਬਾਰੀਆਂ ਪਾਸੋਂ ਫਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਵਰਗ ਅੰਦਰ ਡਰ ਅਤੇ ਸਹਿਮ ਦਾ ਮਹੌਲ ਬਣਿਆ ਹੋਇਆ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ 1 ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ ਕਿਹਾ ਕਿ ਨਿਹਾਲ ਸਿੰਘ ਵਾਲਾ ਹਲਕੇ ’ਚ ਵੀ ਆਏ ਦਿਨ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਤੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ, ਜੋ ਸੂਬਾ ਸਰਕਾਰ ਦੀ ਕਾਨੂੰਨ ਵਿਵਸਥਾ ਦੇ ਵੱਡੇ ਵੱਡੇ ਇਸ਼ਤਿਹਾਰਾਂ ’ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਵਿਧਾਇਕ ਜੋ ਮੌਜੂਦਾ ਸਰਕਾਰ ਦੇ ਇਸ ਹਲਕੇ ’ਚੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ ਉਹ ਵੀ ਇਸ ਹਲਕੇ ’ਚ ਵਿਕਾਸ ਅਤੇ ਕਨੂੰਨ ਵਿਵਸਥਾ ਨੂੰ ਲਾਗੂ ਕਰਵਾਉਣ ਵਿੱਚ ਫੇਲ ਹੋਏ ਹਨ। ਅਕਾਲੀ ਆਗੂ ਰਾਜਵਿੰਦਰ ਸਿੰਘ ਨੇ ਮੰਡੀ ਨਿਹਾਲ ਸਿੰਘ ਦੇ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਸ ਹਲਕੇ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਇੱਕੋ ਇੱਕ ਹੱਲ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ’ਚ ਲੈ ਕੇ ਆਉਣ ਨਾਲ ਹੀ ਅਮਨ ਕਨੂੰਨ ਦੀ ਵਿਵਸਥਾ ਬਹਾਲ ਹੋ ਸਕਦੀ ਹੈ।


