ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋ ਨੂੰ ਐਡਵੋਕੇਟ ਅਮਿਤ ਅਗਰਵਾਲ ਕੋ ਕਨਵੀਨਰ ਨੇ ਦਿੱਤੀਂ ਵਧਾਈ

ਪਾਰਟੀ ਨੂੰ ਮਿਲੇਗੀ ਨਵੀਂ ਦਿਸ਼ਾ ’ਤੇ ਮਜ਼ਬੂਤੀ, ਪੰਜਾਬ ’ਚ ਭਾਜਪਾ ਹੋਵੇਗੀ ਹੋਰ ਮਜ਼ਬੂਤ : ਅਗਰਵਾਲ
ਬਾਘਾ ਪੁਰਾਣਾ, 29 ਮਈ (JASHAN ) ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਅੰਦਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਦੇ ਸੀਨੀਅਰ ਆਗੂ ਅਤੇ ਆਰ.ਟੀ.ਆਈ ਸੈਲ ਦੇ ਕੋ ਕਨਵੀਨਰ ਐਡਵੋਕੇਟ ਅਮਿਤ ਅਗਰਵਾਲ ਵੱਲੋਂ ਕੇਵਲ ਸਿੰਘ ਢਿੱਲੋ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਦਿਲੋਂ ਵਧਾਈ ਦਿੱਤੀ ਗਈ ਹੈ। ਐਡਵੋਕੇਟ ਅਮਿਤ ਅਗਰਵਾਲ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਵਲ ਸਿੰਘ ਢਿੱਲੋ ਇੱਕ ਤਜਰਬੇਕਾਰ, ਇਮਾਨਦਾਰ ਅਤੇ ਜਨਤਕ ਮਸਲਿਆਂ ਨੂੰ ਬਖੂਬੀ ਸਮਝਣ ਵਾਲੇ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ, ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ। ਅਗਰਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਅਤੇ ਕੇਵਲ ਸਿੰਘ ਢਿੱਲੋ ਦੀ ਲੀਡਰਸ਼ਿਪ ਹੇਠ ਪੰਜਾਬ ਵਿਚ ਵੀ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਪ੍ਰਧਾਨ ਪਾਰਟੀ ਦੀਆਂ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਵਿਚ ਸਫਲ ਰਹਿਣਗੇ ਅਤੇ ਨੌਜਵਾਨਾਂ ਨੂੰ ਵੀ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਮਿਤ ਅਗਰਵਾਲ ਨੇ ਭਾਜਪਾ ਹਾਈ ਕਮਾਂਡ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇੱਕ ਯੋਗ ਅਤੇ ਕਾਬਲ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਇਕਜੁੱਟ ਹੋ ਕੇ ਕੇਵਲ ਸਿੰਘ ਢਿੱਲੋ ਦੀ ਅਗਵਾਈ ਹੇਠ ਕੰਮ ਕਰਨਗੇ ਅਤੇ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਸੁਸ਼ਾਸਨ ਦੀ ਉਮੀਦ ਰੱਖਦੇ ਹਨ ਅਤੇ ਭਾਜਪਾ ਇਸ ਉਮੀਦ ’ਤੇ ਖਰੀ ਉਤਰਣ ਲਈ ਵਚਨਬੱਧ ਹੈ। ਢਿੱਲੋਂ ਦੀ ਨਿਯੁਕਤੀ ਨਾਲ ਪਾਰਟੀ ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ, ਜੋ ਆਉਣ ਵਾਲੇ ਸਮੇਂ ਵਿੱਚ ਭਾਜਪਾ ਲਈ ਲਾਭਦਾਇਕ ਸਾਬਤ ਹੋਵੇਗਾ। ਅਖੀਰ ਵਿਚ ਅਮਿਤ ਅਗਰਵਾਲ ਨੇ ਦੁਬਾਰਾ ਕੇਵਲ ਸਿੰਘ ਢਿੱਲੋ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿਚ ਨਵੇਂ ਮਾਪਦੰਡ ਸਥਾਪਿਤ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।


