ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਕਰੇਗੀ ਸ਼ਾਨਦਾਰ ਪ੍ਰਦਰਸ਼ਨ: ਦੀਪਕ ਤਲਵਾੜ

ਪੰਜਾਬ ’ਚ ਵੀ ਬਣੇਗੀ ਡਬਲ ਇੰਜਣ ਸਰਕਾਰ, ਵਰਕਰਾਂ ਵਿਚ ਵਧਿਆ ਜੋਸ਼
ਬਾਘਾ ਪੁਰਾਣਾ, 29 ਮਈ (JASHAN ) ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ  ਕਿਹਾ ਕਿ ਭਾਜਪਾ ਹਾਈ ਕਮਾਂਡ ਵੱਲੋਂ ਪੰਜਾਬ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰੀਆਂ ਦਾ ਅਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿਚ ਆਪਣੀ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਤੱਕ ਆਪਣੀਆਂ ਨੀਤੀਆਂ ਅਤੇ ਕਾਰਜਕ੍ਰਮ ਪਹੁੰਚਾਉਣ ਲਈ ਸਰਗਰਮ ਹੋ ਚੁੱਕੀ ਹੈ।ਦੀਪਕ ਤਲਵਾੜ ਨੇ ਭਾਜਪਾ ਹਾਈ ਕਮਾਂਡ ਵੱਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਇਕ ਦੂਰਦਰਸ਼ੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੇਗੀ। ਉਨ੍ਹਾਂ ਨਵੇਂ ਨਿਯੁਕਤ ਸੂਬਾ ਪ੍ਰਧਾਨ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਚੋਣਾਂ ਵਿਚ ਸਾਫ਼ ਤੌਰ ’ਤੇ ਨਜ਼ਰ ਆਵੇਗਾ। ਦੀਪਕ ਤਲਵਾੜ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸਮੁੱਖੀ ਕਾਰਜਾਂ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ ਪੱਛਮੀ ਬੰਗਾਲ ਸਮੇਤ ਕਈ ਹੋਰ ਰਾਜਾਂ ਵਿਚ ਭਾਜਪਾ ਨੇ ਆਪਣਾ ਅਧਾਰ ਮਜ਼ਬੂਤ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਪਾਰਟੀ ਆਪਣੀ ਪਕੜ ਮਜ਼ਬੂਤ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ, ਜਿਸ ਨਾਲ ਸੂਬੇ ਵਿਚ ਤੇਜ਼ੀ ਨਾਲ ਵਿਕਾਸ ਹੋਵੇਗਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਾ ਜਾਵੇਗਾ। ਅਖੀਰ ਵਿਚ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਇਕਜੁੱਟ ਹੋ ਕੇ ਮਿਹਨਤ ਕਰਨਗੇ ਅਤੇ ਸੂਬੇ ਵਿਚ ਭਾਜਪਾ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।