ਨਵਨਿਯੁਕਤ ਕੌਂਸਲਰ ਡਿੰਪਲ ਅਰੋੜਾ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਕਰਵਾਈ ਗਈ ਫੌਗਿੰਗ

ਮੋਗਾ,2 ਜੂਨ ( jashan ) : ਨਗਰ ਨਿਗਮ ਵੱਲੋਂ ਸ਼ਹਿਰ ਦੇ ਵਾਰਡ ਨੰਬਰ-38 ਅਧੀਨ ਆਉਂਦੇ ਨਿਊ ਟਾਊਨ, ਮੇਨ ਬਾਜ਼ਾਰ ਅਤੇ ਪੁਰਾਣੀ ਦਾਣਾ ਮੰਡੀ ਇਲਾਕਿਆਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਫੋਗਿੰਗ ਕਰਵਾਈ ਗਈ। ਇਸ ਮੌਕੇ ਸਮਾਜ ਸੇਵੀ ਲਲਿਤ ਵਿਜ ਵੀ ਹਾਜ਼ਰ ਸਨ।
ਇਸ ਮੌਕੇ ਵਾਰਡ ਨੰਬਰ-38 ਦੀ ਨਵਨਿਯੁਕਤ ਕੌਂਸਲਰ ਡਿੰਪਲ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਮਿਲ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਨਾਲ-ਨਾਲ ਘਰਾਂ ਵਿੱਚ ਮਿਲਣ ਵਾਲੇ ਡੇਂਗੂ ਦੇ ਲਾਰਵੇ ਨੂੰ ਵੀ ਨਸ਼ਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ। ਘਰਾਂ ਵਿੱਚ ਚੱਲ ਰਹੇ ਕੂਲਰਾਂ ਦਾ ਪਾਣੀ ਸਮੇਂ-ਸਮੇਂ ਤੇ ਬਦਲਦੇ ਰਹਿਣਾ ਚਾਹੀਦਾ ਹੈ। ਘਰਾਂ ਦੀਆਂ ਛੱਤਾਂ ’ਤੇ ਪਿਆ ਸਮਾਨ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰ ਵਿੱਚ ਕਿਸੇ ਵੀ ਥਾਂ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਮੇਂ ਮੌਸਮ ਵਿੱਚ ਤਬਦੀਲੀ ਚੱਲ ਰਹੀ ਹੈ, ਇਸ ਲਈ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।


