ਪ੍ਰੇਮ ਚੰਦ ਚੱਕੀ ਵਾਲਾ ਦੀ ਧਰਮ ਪਤਨੀ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ 13 ਜੂਨ ਨੂੰ

ਮੋਗਾ, 10 ਜੂਨ ( JASHAN ) : ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਦੀ ਧਰਮਪਤਨੀ ਸਵ. ਊਸ਼ਾ ਰਾਣੀ 7 ਜੂਨ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 13 ਜੂਨ ਨੂੰ ਦੁਪਹਿਰ 12:30 ਵਜੇ ਤੋਂ 2:00 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਦੱਤ ਰੋਡ, ਮੋਗਾ ਵਿਖੇ ਹੋਵੇਗੀ। ਸਵ. ਊਸ਼ਾ ਰਾਣੀ ਦੇ ਦੇਹਾਂਤ ’ਤੇ ਉਨ੍ਹਾਂ ਦੇ ਪਤੀ ਪ੍ਰੇਮ ਚੰਦ ਚੱਕੀ ਵਾਲਾ ਨਾਲ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ, ਪਾਰਸ਼ਦਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।



