ਜਸਵੀਰ ਕੌਰ ਜੱਸੀ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਨਿਯੁਕਤ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀਆਂ ਵਧਾਈਆਂ

ਮੋਗਾ, 12 ਜੂਨ(JASHAN): ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਅੱਗੇ ਰਹਿਣ ਵਾਲੀ ਅਤੇ ਪ੍ਰਧਾਨ ਆਸਰਾ ਵੈਲਫੇਅਰ ਸੋਸਾਇਟੀ ਦੀ ਪੰਜਾਬ ਉਪ ਪ੍ਰਧਾਨ ਜਸਵੀਰ ਕੌਰ ਜੱਸੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜਸਵੀਰ ਕੌਰ ਜੱਸੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਜੋਸ਼ ਅਤੇ ਸਮਰਪਣ ਨਾਲ ਸਮਾਜ ਸੇਵਾ ਦੇ ਕੰਮਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਦੌਰਾਨ ਪੰਜਾਬ ਪ੍ਰਦੇਸ਼ ਅੰਨ ਅਧਿਕਾਰੀ, ਸੇਵਾ ਮੁਕਤ ਵਿਭਾਗੀ ਅਧਿਕਾਰੀ ਅਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਹਰਭਗਤ ਸਿੰਘ ਮਾਨ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਸਵੀਰ ਕੌਰ ਜੱਸੀ ਦੀ ਨਿਯੁਕਤੀ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਸਵੀਰ ਕੌਰ ਜੱਸੀ ਨੇ ਸਮਾਜ ਸੇਵਾ ਅਤੇ ਲੋਕਾਂ ਨਾਲ ਨਿਭਾਈ ਵਚਨਬੱਧਤਾ ਰਾਹੀਂ ਆਪਣੀ ਵੱਖਰੀ ਪਛਾਣ ਬਣਾਈ ਹੈ।

ਆਪਣੀ ਨਿਯੁਕਤੀ ’ਤੇ ਜਸਵੀਰ ਕੌਰ ਜੱਸੀ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।