ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਲਵਲੀ ਸਿੰਗਲਾ

ਮੋਗਾ, 12 ਜੂਨ ( ਜਸ਼ਨ ):ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਆਉਂਦਾ ਸੰਭਾਲਣ ਉਪਰੰਤ ਲਵਲੀ ਸਿੰਗਲਾ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੂੰ ਭਰੋਸਾ ਦਿੱਤਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿੱਚ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ।ਉਨਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਪੂਰੀ ਵਫ਼ਾਦਾਰੀ ਅਤੇ ਸਮਰਪਣ ਨਾਲ ਮਿਲ ਕੇ ਕੰਮ ਕਰਨਗੇ।
ਇਸ ਮੌਕੇ ਨਵੀਂ ਨਿਯੁਕਤ ਟੀਮ, ਜਿਸ ਵਿੱਚ ਜ਼ਿਲ੍ਹਾ ਉਪ ਪ੍ਰਧਾਨ ਸਿਮਰਨਜੀਤ ਕੌਰ, ਜ਼ਿਲ੍ਹਾ ਸਕੱਤਰ ਜਸਵੀਰ ਕੌਰ ਅਤੇ ਹਲਕਾ ਕੋਆਰਡੀਨੇਟਰ ਸੁਖਵਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਸੁਰਿੰਦਰ ਕੁਮਾਰ ਸਿੰਗਲਾ, ਸੰਜੀਵ ਨਰੂਲਾ, ਸੁਮਿਤ ਪੂਜਾਨਾ, ਅਤੇ ਹੋਰਨਾਂ ਨੇ ਮੁਬਾਰਕਬਾਦ ਕਿਹਾ ।
ਸਾਰਿਆਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਪੂਰੀ ਵਫ਼ਾਦਾਰੀ ਅਤੇ ਸਮਰਪਣ ਨਾਲ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ।


