ਵਾਰਡ ਨੰਬਰ 41 ਵਿੱਚ ਲੋਕ ਮਿਲਣੀ ਸਮਾਗਮ ਦਾ ਆਯੋਜਨ

ਸਮਾਗਮ ਵਿੱਚ ਪਹੁੰਚੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਕੀਤਾ ਵਿਸ਼ੇਸ਼ ਸਨਮਾਨ
ਮੋਗਾ, 19 ਜੂਨ (ਜਸ਼ਨ ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵਾਰਡ ਨੰਬਰ 41 ਦੇ ਕੌਂਸਲਰ ਗੌਰਵ ਗਰਗ ਅਤੇ ਪਾਇਲ ਗਰਗ ਵੱਲੋਂ ਲੋਕ ਮਿਲਣੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਵਿਧਾਇਕਾ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਲੋਕਾਂ ਵੱਲੋਂ ਮਿਲੇ ਪਿਆਰ, ਸਨਮਾਨ ਅਤੇ ਭਰੋਸੇ ਨੂੰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਦੱਸਦਿਆਂ ਵਿਧਾਇਕਾ ਨੇ ਕਿਹਾ ਕਿ ਜਨਤਾ ਦਾ ਇਹ ਸਮਰਥਨ ਸਰਕਾਰ ਨੂੰ ਹੋਰ ਵੱਧ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਵਿਜੈ ਸਿੰਗਲਾ, ਮੁਕੇਸ਼, ਵਰਿੰਦਰ ਕੌੜਾ, ਪ੍ਰਦੀਪ ਹਾਂਸ, ਸਹਿਗਲ ਸਾਹਿਬ, ਮੈਡਮ ਖੇਹਰਾ, ਕੁਲਵਿੰਦਰ ਚੱਕੀਆਂ ਅਤੇ ਜ਼ਿਲ੍ਹਾ ਸਕੱਤਰ ਸਰਦਾਰ ਪਿਆਰਾ ਸਿੰਘ ਬਡਨੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।



