ਪੰਜਾਬ ਯੂਥ ਕਾਂਗਰਸ ਚੋਣਾਂ, ਮਨਪ੍ਰੀਤ ਲੰਢੇ ਕੇ, ਓਤਕਿਰਤ ਜੌਹਲ ਅਤੇ ਐਡਵੋਕੇਟ ਜੈ ਗੋਇਲ ਦੀ ਜਿੱਤ ਨਾਲ ਯੂਥ ’ਚ ਖੁਸ਼ੀ ਦੀ ਲਹਿਰ,ਮਾਲਵਿਕਾ ਸੂਦ ਦੀ ਚੜ੍ਹਤ

ਮੋਗਾ, 23 ਜੂਨ (JASHAN) ਬੀਤੇ ਦਿਨ ਹੋਈਆਂ ਪੰਜਾਬ ਯੂਥ ਕਾਂਗਰਸ ਚੋਣਾਂ ਦੇ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਮੋਗਾ ਅੰਦਰ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਚੜ੍ਹਤ ਸਾਫ਼ ਤੌਰ ’ਤੇ ਦੇਖਣ ਨੂੰ ਮਿਲੀ ਹੈ। ਉਨ੍ਹਾਂ ਦੀ ਅਗਵਾਈ ਹੇਠ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਪਾਰਟੀ ਅੰਦਰ ਉਨ੍ਹਾਂ ਦੀ ਮਜ਼ਬੂਤ ਪਕੜ ਨੂੰ ਸਾਬਤ ਕੀਤਾ ਹੈ। ਇਨ੍ਹਾਂ ਚੋਣਾਂ ਵਿਚ ਮਨਪ੍ਰੀਤ ਸਿੰਘ ਲੰਡੇਕੇ ਨੇ ਯੂਥ ਪ੍ਰਧਾਨ ਹਲਕਾ ਮੋਗਾ ਵਜੋਂ ਜਿੱਤ ਪ੍ਰਾਪਤ ਕੀਤੀ, ਜਦਕਿ ਓਤਕਿਰਤ ਸਿੰਘ ਜੌਹਲ ਬਲਾਕ ਪ੍ਰਧਾਨ ਦਿਹਾਤੀ ਅਤੇ ਐਡਵੋਕੇਟ ਜੈ ਗੋਇਲ ਨੇ ਸ਼ਹਿਰੀ ਪ੍ਰਧਾਨ ਵਜੋਂ ਜਿੱਤ ਦਰਜ ਕੀਤੀ। ਤਿੰਨਾਂ ਉਮੀਦਵਾਰਾਂ ਦੀ ਜਿੱਤ ਨਾਲ ਯੂਥ ਕਾਂਗਰਸ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸਮਰਥਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਜਿੱਤ ਪ੍ਰਾਪਤ ਕਰਨ ਵਾਲੇ ਤਿੰਨਾਂ ਯੂਥ ਆਗੂਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਸਿਰਫ ਉਮੀਦਵਾਰਾਂ ਦੀ ਨਹੀਂ, ਸਗੋਂ ਪੂਰੇ ਹਲਕੇ ਦੀ ਜਿੱਤ ਹੈ। ਉਨ੍ਹਾਂ ਨੇ ਸਮੂਹ ਵੋਟਰ ਭੈਣ-ਭਰਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਭਰੋਸਾ ਹੀ ਇਸ ਜਿੱਤ ਦਾ ਅਸਲ ਕਾਰਨ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਯੂਥ ਕਾਂਗਰਸ ਪੰਜਾਬ ਦੇ ਨੌਜਵਾਨਾਂ ਦੀ ਊਰਜਾ, ਉਨ੍ਹਾਂ ਦੇ ਸੁਪਨਿਆਂ ਅਤੇ ਸਮਾਜ ਵਿਚ ਬਦਲਾਅ ਲਿਆਉਣ ਦੀ ਤਾਕਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਨਾਲ ਹੀ ਸਿਆਸਤ ਵਿਚ ਸਕਾਰਾਤਮਕ ਬਦਲਾਅ ਸੰਭਵ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਲਕਾ ਮੋਗਾ ਵਿਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਿਰੰਤਰ ਮਿਹਨਤ ਕੀਤੀ ਜਾ ਰਹੀ ਹੈ ਅਤੇ ਇਹ ਜਿੱਤ ਉਸੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਯੂਥ ਕਾਂਗਰਸ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ ਅਤੇ ਜਨਤਾ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਨਵੇਂ ਚੁਣੇ ਗਏ ਯੂਥ ਆਗੂਆਂ ਨੇ ਵੀ ਇਸ ਮੌਕੇ ਮਾਲਵਿਕਾ ਸੂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਇਹ ਜਿੱਤ ਯੂਥ ਕਾਂਗਰਸ ਲਈ ਇਕ ਨਵੀਂ ਸ਼ੁਰੂਆਤ ਹੈ ਅਤੇ ਸਾਰੇ ਆਗੂ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਉਹ ਹਮੇਸ਼ਾ ਇਸ ਲਈ ਵਚਨਬੱਧ ਰਹਿਣਗੇ।