ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 30 ਅਤੇ 31 ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਦੇ ਦਿੱਤੇ ਨਿਰਦੇਸ਼

ਮੋਗਾ, 24 ਜੂਨ ( JASHAN  ) : ਮੋਗਾ ਸ਼ਹਿਰ ਦੇ ਵਾਰਡ ਨੰਬਰ 30 ਅਤੇ 31 ਵਿੱਚ ਕੌਂਸਲਰ ਰਜਨੀ ਮੱਟੂ ਅਤੇ ਕੌਂਸਲਰ ਅਵਤਾਰ ਸਿੰਘ ਦੇ ਵਾਰਡਾਂ ਵਿੱਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਰਹੇ। ਲੋਕ ਮਿਲਣੀ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ  "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਮੋਗਾ ਦੀ ਮੇਅਰ ਵਿਨੈਪਾਲ ਕੌਰ, ਕੌਂਸਲਰ ਹੈਪੀ ਕਾਨਪੁਰੀਆ, ਅਮਿਤ ਪੁਰੀ, ਆਦੇਸ਼ ਸਹਿਗਲ, ਗੁਰਲਾਲ ਸਿੰਘ, ਚੇਅਰਮੈਨ ਜਗਦੀਪ ਸਿੰਘ, ਬਲਦੇਵ ਸਿੰਘ, ਸੁਖਰਾਜ ਸਿੰਘ, ਬਾਬਾ ਟੇਕ ਸਿੰਘ, ਰਾਜੂ ਅਤੇ ਵਾਰਡ ਦੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।