ਮੋਗਾ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਵਾਗਤ, ਵਿਕਾਸ ਦੀ ਰਾਜਨੀਤੀ ਨਾਲ ਜੁੜਨ ਦਾ ਦਿੱਤਾ ਸੱਦਾ

ਮੋਗਾ, 13 ਜੁਲਾਈ: (JASHAN)ਮੋਗਾ ਜ਼ਿਲ੍ਹੇ ਦੇ ਪਿੰਡ ਘਲਕਲਾਂ ਦੀ ਪੱਟੀ ਮਿਹਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਲਾਕੇ ਦੇ ਪ੍ਰਮੁੱਖ ਪਰਿਵਾਰ ਨਾਲ ਸਬੰਧਤ ਪਰਮਪਾਲ ਸਿੰਘ ਗਿੱਲ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਦੌਰਾਨ ਸਰਦਾਰ ਚਮਕੌਰ ਸਿੰਘ, ਕਬੱਡੀ ਖਿਡਾਰੀ ਸੋਨੂ ਅਤੇ ਵੱਡੀ ਗਿਣਤੀ ਵਿੱਚ ਹੋਰ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਇਤਿਹਾਸਕ ਕੰਮ ਕਰ ਰਹੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ।ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ   "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਸਾਰੇ ਮਿਲ ਕੇ ਕੰਮ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕ-ਹਿੱਤ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਦਾ ਸਾਥ ਦੇਣ। ਇਸ ਮੌਕੇ ਸਰਪੰਚ ਸੁਖਚੈਨ ਸਿੰਘ, ਕਰਮਜੀਤ ਸਿੰਘ ਕੱਮਾ, ਮਨਦੀਪ ਸਿੰਘ, ਜਗਤਾਰ ਸਿੰਘ, ਲਾਲੀ ਘਲਕਲਾਂ, ਪ੍ਰੀਤਮ ਸਿੰਘ, ਸੁਖਮੰਦਰ ਸਿੰਘ, ਪ੍ਰਧਾਨ ਗੁਰਲਾਲ ਸਿੰਘ, ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਸਮੇਤ ਹੋਰ ਕਈ ਪਤਵੰਤੇ ਹਾਜ਼ਰ ਸਨ।