ਪਰਮਿੰਦਰ ਸਿੰਘ ਸਾਬਕਾ ਸਰਪੰਚ ਨਸੀਰੇਵਾਲ ਬਣੇ ਯੂਥ ਅਕਾਲੀ ਦਲ ਹਲਕਾ ਧਰਮਕੋਟ ਦੇ ਪ੍ਰਧਾਨ

ਧਰਮਕੋਟ, 12 ਜੁਲਾਈ (JASHAN) ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵੱਲੋਂ ਪੰਜਾਬ ਦੇ ਵੱਖ-ਵੱਖ ਅਹੁਦਿਆਂ ਉੱਪਰ ਆਪਣੇ ਮਿਹਨਤੀ ਵਰਕਰਾਂ ਨੂੰ ਇਨ੍ਹਾਂ ਅਹੁਦਿਆਂ ਦੀ ਜਿੰਮੇਵਾਰੀ ਦੇ ਕੇ ਪਾਰਟੀ ਦੀ ਮਜਬੂਤੀ ਲਈ ਕਦਮ ਪੁੱਟੇ ਜਾ ਰਹੇ ਹਨ, ਜਿਸ ਦੇ ਅਧੀਨ ਹੀ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਵੱਲੋਂ ਪਰਮਿੰਦਰ ਸਿੰਘ ਨਸੀਰੇਵਾਲ ਸਾਬਕਾ ਸਰਪੰਚ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਧਰਮਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਿਸ ਤੇ ਅੱਜ ਬਰਜਿੰਦਰ ਸਿੰਘ ਬਰਾੜ ਵੱਲੋਂ ਨਵ ਨਿਯੁਕਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਨਸੀਰੇਵਾਲ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਪਰਮਿੰਦਰ ਸਿੰਘ ਨਸੀਰੇਵਾਲ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ ਅਤੇ ਇਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾ ਕੀਤੀ ਜਾ ਰਹੀ ਹੈ ਅਤੇ ਧਰਮਕੋਟ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਇਨ੍ਹਾਂ ਵੱਲੋਂ ਵੱਡੇ ਉਪਰਾਲੇ ਕੀਤੇ ਗਏ ਹਨ। ਬਰਜਿੰਦਰ ਸਿੰਘ ਬਰਾੜ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਧਰਮਕੋਟ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹੋਰ ਵੀ ਮਜਬੂਤ ਹੋਵੇਗਾ। ਇਸ ਮੌਕੇ ਬਲਾਕ ਪ੍ਰਧਾਨ ਬਣਨ ’ਤੇ ਜਗਦੀਪ ਸਿੰਘ ਮੈਂਬਰ ਪੰਚਾਇਤ ਚੱਕ ਕੰਨੀਆ ਕਲਾਂ, ਚਰਨਜੀਤ ਸਿੰਘ ਗੋਰਾ ਸੋਸਾਇਟੀ, ਗੁਰਜੀਤ ਸਿੰਘ ਖਿੰਡਾ ਸੀਨੀਅਰ ਅਕਾਲੀ ਆਗੂ, ਨਿਸ਼ਾਨ ਸਿੰਘ ਮੂਸੇ ਵਾਲਾ ਸਰਕਲ ਪ੍ਰਧਾਨ, ਨਿਸ਼ਾਨ ਸਿੰਘ ਭੋਡੀਵਾਲਾ ਅਕਾਲੀ ਆਗੂ, ਇਕਬਾਲ ਦੀਪ ਸਿੰਘ ਹੈਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।