ਸਰਪੰਚ ਇਕਬਾਲ ਸਿੰਘ ਥੰਮਣਵਾਲਾ ਦੀ ਅਗਵਾਈ 'ਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ

ਮਾਤਾ ਰਾਣੀ ਜੀ ਦੇ ਸਲਾਨਾ ਜਾਗਰਣ ਵਿੱਚ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ
ਮੋਗਾ, 2 ਅਗਸਤ (JASHAN ) : ਮੋਗਾ ਜ਼ਿਲ੍ਹੇ ਦੇ ਪਿੰਡ ਥੰਮਣਵਾਲਾ ਵਿਖੇ ਮਾਤਾ ਰਾਣੀ ਜੀ ਦੇ ਸਲਾਨਾ ਜਾਗਰਣ ਦਾ ਭਵਿਆ ਆਯੋਜਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਪਾਵਨ ਮੌਕੇ 'ਤੇ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਜਾਗਰਣ ਕਮੇਟੀ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਥੰਮਣਵਾਲਾ ਦੀ ਸਮੂਹ ਗ੍ਰਾਮ ਪੰਚਾਇਤ, ਸਰਪੰਚ ਇਕਬਾਲ ਸਿੰਘ, ਧਰਮਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ (ਡਰੋਲੀ ਭਾਈ), ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਮੰਗੇਵਾਲਾ ਸਮੇਤ ਕਈ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਜਾਗਰਣ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਸਮੂਹ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜਾਗਰਣ ਦੌਰਾਨ ਭਜਨ-ਕੀਰਤਨ ਅਤੇ ਮਾਤਾ ਰਾਣੀ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਨਾਲ ਸਾਰਾ ਮਾਹੌਲ ਭਗਤੀਮਈ ਬਣਿਆ ਰਿਹਾ। ਅੰਤ ਵਿੱਚ ਸਮੂਹ ਸੰਗਤ ਨੇ ਮਾਤਾ ਰਾਣੀ ਜੀ ਅੱਗੇ ਅਰਦਾਸ ਕੀਤੀ ਕਿ ਉਹ ਸਭ 'ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਦੇਸ਼-ਪ੍ਰਦੇਸ਼ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ਣ।


