ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚੋਂ ਮਨਜੀਤ ਮਾਨ ਨੂੰ ਮਿਲ ਰਿਹਾ ਭਰਪੂਰ ਸਮਰਥਨ,ਪਿੰਡ ਸੱਦਾ ਸਿੰਘ ਵਾਲਾ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ

ਮੋਗਾ, 30 ਅਗਸਤ (jashan ) ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਜਗਦੀਪ ਸਿੰਘ ਸੱਦਾ ਸਿੰਘ ਵਾਲਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਮੋਗਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹਿੰਦੇ ਹੋਏ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਮਾਨ ਨੇ ਅੱਗੇ ਕਿਹਾ ਕਿ ਉਹ 5 ਵਾਰ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਾਰਡ ਨੰਬਰ 3 ਦੇ ਕੌਂਸਲਰ ਚੁਣੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਰੋਜ਼ਮਰਾ ਜ਼ਿੰਦਗੀ ਵਿਚ ਪੈਂਦੇ ਕੰਮਾਂ ਨੂੰ ਹੱਲ ਕਰਨ ਦਾ ਲੰਬਾ ਤਜਬਰਾ ਹੈ, ਕਿਉਂਕਿ ਤਕਰੀਬਨ 25 ਸਾਲਾਂ ਤੋਂ ਉਹ ਲੋਕਾਂ ਨੂੰ ਹਰ ਰੋਜ ਮਿਲਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਬਹੁਤ ਨੇੜੇ ਤੋਂ ਲੋਕਾਂ ਦੇ ਦੁੱਖ ਦਰਦ ਨੂੰ ਦੇਖਿਆ ਹੈ ਅਤੇ ਉਨ੍ਹਾਂ ਦੀਆਂ ਤਕਲੀਫਾਂ ਨੂੰ ਘਟਾਉਣ ਲਈ ਉਹ ਆਪਣਾ ਪੂਰਾ ਜ਼ੋਰ ਲਗਾਉਂਦੇ ਹਨ। ਇਸ ਕਰਕੇ ਜੇਕਰ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਇਸ ਵਾਰ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਿੰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਨੂੰ ਜਿੱਤਣਗੇ ਅਤੇ ਐਮ.ਐਲ.ਏ ਬਣ ਕੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਕਰਨਗੇ। ਮਾਨ ਨੇ ਅੱਗੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਗੇ। ਮਾਨ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਲਈ ਉਨ੍ਹਾਂ ਦੇ ਘਰ ਦੇ ਦਰਵਾਜੇ 24 ਘੰਟੇ ਖੁੱਲ੍ਹੇ ਹਨ। ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਅੰਦਰ ਚੱਲ ਰਹੀ ਆਪ ਸਰਕਾਰ ਤੋਂ ਪੰਜਾਬ ਵਾਸੀ ਅੱਕ ਚੁੱਕੇ ਹਨ, ਜਿਸ ਕਰ ਕੇ ਸੂਬੇ ਅੰਦਰ ਪੰਜਾਬ ਵਾਸੀ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਕਾਹਲੇ ਪਏ ਹੋਏ ਹਨ। ਇਸ ਮੌਕੇ ਮਨਜੀਤ ਸਿੰਘ ਮਾਨ ਨਾਲ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜਰ ਸਨ।


