ਪੰਜਾਬ ਸਰਕਾਰ ਵਲੋਂ ਸਿਹਤ ਸੁਧਾਰ ਪ੍ਰੋਗਰਾਮ  “ਕੇਅਰ ਕੰਪੇਨੀਅਨ” ਦਾ ਆਗਾਜ਼: ਬ੍ਰਹਮ ਮਹਿੰਦਰਾ

ਚੰਡੀਗੜ, 27 ਜੁਲਾਈ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਇਥੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਬਹੁਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’ ( ਸੀ.ਸੀ.ਪੀ.) ਦੀ ਸ਼ੁਰੂਆਤ ਕੀਤੀ ਗਈ।ਇਸ ਪ੍ਰੋਗਰਾਮ ਦਾ ਮੁੱਖ ਟੀਚਾ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਿਲ ਕਰਨਾ ਹੈ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ।
    ਇਸ ਮੌਕੇ ਬੋਲਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੀ.ਸੀ.ਪੀ. ਪ੍ਰੋਗਰਾਮ ਨੂੰ ਰਾਜ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਨੂਰਾ ਹੈਲਥ ਇੰਡੀਆ ਟ੍ਰਸਟ ਨਾਲ ਸਮਝੋਤਾ ਕੀਤਾ ਗਿਆ ਹੈ ਇਹ ਗੈਰ ਸਰਕਾਰੀ ਸੰਸਥਾਂ ਹੈਲਥ ਕੈਅਰ ਸੈਕਟਰ ਵਿਚ ਮਰੀਜਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੱਖਿਆ ਦੇਣਾ ਹੈ।ਉਨਾਂ ਕਿਹਾ ਕਿ ਇਸ ਟ੍ਰਸਟ ਨੂੰ ਕਈ ਅਵਾਰਡ ਵੀ ਮਿਲ ਚੁੱਕੇ ਹਨ।ਉਨਾਂ ਕਿਹਾ ਕਿ ਬਹੁਪ੍ਰਭਾਵੀ ਮੈਡੀਕਲ ਸਕਿੱਲ ਤੋਂ ਮਰੀਜਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਜਾਣੂ ਕਰਵਾਉਣ ਲਈ ਹਸਪਤਾਲਾਂ ਦੇ ਬਰਾਮਦੇ ਅਤੇ ਵਾਰਡਾਂ ਨੂੰ ਕਲਾਸ ਰੂਮਾਂ ਦਾ ਰੂਪ ਦਿੱਤਾ ਜਾਵੇਗਾ।  
ਸਿਹਤ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿਚ ਰਾਜ ਦੇ ਛੇ ਜਿਲਿਆਂ ਅਮਿ੍ਰੰਤਸਰ, ਪਟਿਆਲਾ, ਜਲੰਧਰ, ਐਸ.ਬੀ.ਐਸ ਨਗਰ, ਸੰਗਰੂਰ ਅਤੇ ਤਰਨਤਾਰਨ ਵਿਚ ਇਸ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ ਅਤੇ ਨੇੜ ਭਵਿੱਖ ਵਿਚ ਰਾਜ ਦੇ ਬਾਕੀ ਜਿਲਿਆਂ ਵਿਚ ਵੀ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਰਾਜ ਵਿਚ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਨੂਰਾ ਹੈਲਥ ਦੀ ਭੁਮਿਕਾ ਤਕਨੀਕੀ ਭਾਈਵਾਲ ਦੀ ਹੋਵੇਗੀ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਛੇ ਜਿਲਾ ਹਸਪਤਾਲਾਂ ਦੀ ਨਰਸਾਂ ਨੂੰ ਮਰੀਜਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਖਲਾਈ ਦੇਣ ਅਤੇ ਉਨਾਂ ਨਾਲ ਗੱਲਬਾਤ ਕਰਨ ਦੇ ਤਰੀਕੇ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ।ਇਹ ਸਿੱਖਿਅਤ ਸਟਾਫ ਜੱਚਾ ਅਤੇ ਉਸਦੇ ਪਵਿਾਰਕ ਮੈਂਬਰਾਂ ਨੂੰ ਨਵ-ਜੰਮੇ ਬੱਚੇ ਦੀ ਸਾਂਭ-ਸੰਭਾਲ ਦੇ ਸਹੀ ਅਤੇ ਆਧੁਨਿਕ ਤਰੀਕਿਆ ਤੋਂ ਜਾਣੂ ਕਰਵਾਏਗਾ ਜਿਸ ਵਿਚ ਵਿਸ਼ੇਸ਼ ਤੌਰ ’ਤੇ ਬੱਚੇ ਦੀ ਸੰਭਾਲ ਦੇ ਨਾਲ-ਨਾਲ ਜਨਮ ਦੇਣ ਵਾਲੀ ਔਰਤ ਦੀ ਦੇਖਰੇਖ ਕਰਨ ਦੇ ਤਰੀਕਿਆਂ ਬਾਰੇ ਦੱਸਣ ਦੇ ਨਾਲ-ਨਾਲ ਬੱਚੇ ਦੀ ਸਾਫ-ਸਫਾਈ, ਸਰਦੀਆਂ ਵਿਚ ਉਸਨੂੰ ਕਿਸ ਤਰਾਂ ਨਿੱਘਾ ਕਰਕੇ ਰੱਖਣਾ,ਦੁੱਧ ਚੁਗਾਉਣ ਦੀ ਸਹੀ ਵਿਧੀ ਅਤੇ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਨੂੰ ਦਿੱਤੀ ਜਾਣ ਵਾਲੀ ਸਹੀ ਖੁਰਾਕ ਬਾਰੇ ਜਾਣੂ ਕਰਵਾਏਗੀ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਟਾਫ ਇਹ ਵੀ ਯਕੀਨੀ ਬਣਾਵੇਗਾ ਕਿ ਲੰਬੇ ਸਮੇਂ ਲਈ ਗਰਭ-ਰੋਕੂ ਤਰੀਕਿਆਂ ਤੋਂ ਵੀ ਜਾਣੂ ਕਰਵਾਏਗਾ।
ਸਹਿਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਸਿਹਤ ਸਹੂਲਤਾਂ ਨੂੰ ਮੋਜੂਦਾ ਪੱਧਰ ਨੂੰ ਸੁਧਾਰ ਕੇ ਆਧੁਨਿਕ ਰੂਪ ਦੇ ਦੇਣ ਲਈ ਤੱਤਪਰ ਹੈ ਅਤੇ ਨਾਲ ਹੀ ਰਾਜ ਵਿਚ ਨਵ-ਜਮਿੰਆਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਵੀ ਯਤਨਸ਼ੀਲ ਹੈ।
ਇਸ ਮੌਕੇ ਅੰਜਲੀ ਭਾਵੜਾ ਪ੍ਰਮੁੱਖ ਸੱਕਤਰ ਸਿਹਤ ਅਤੇ ਪਰਿਵਾਰ ਭਲਾਈ,ਨੂਰਾ ਹੈਲਥ ਇੰਡੀਆ ਟਰਸਟ ਦੀ ਮੁੱਖੀ ਐਡਿਤ ਅਲੌਟ, ਸ੍ਰੀ ਵਰੁਣ ਰੂਜ਼ਮ ਵਿਸ਼ੇਸ਼ ਸਕੱਤਰ ਸਿਹਤ, ਰਾਜੀਵ ਭੱਲਾ ਡਾਇਰੈਕਟਰ ਸਿਹਤ, ਪਰਿਵਾਰ ਭਲਾਈ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।