ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਸ਼੍ਰੀ ਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ


ਮੋਗਾ,15 ਅਗਸਤ (ਜਸ਼ਨ)-ਮੋਗਾ-ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਅੱਜ ਲਿਟਲ ਮਿਲੇਨੀਅਮ ਸਕੂਲ ਵਿਚ ਸ਼੍ਰੀ ਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਭਗਵਾਨ ਸ਼੍ਰੀ ਿਸ਼ਨ ਭਗਵਾਨ ਦੀ ਪੂਜਾ ਅਰਚਨਾ ਕਰਕੇ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਮੀਨੂ ਗੁਪਤਾ ਤੇ ਡਾਇਰੈਕਟਰ ਅਨੁਜ ਗੁਪਤਾ ਨੇ ਭਗਵਾਨ ਸ਼੍ਰੀ ਿਸ਼ਨ ਦੀ ਮਹਿਮਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਸਮਾਗਮ ਵਿਚ ਨੰਨੇ ਮੁੰਨੇ ਬਾਲ ਰੂਪ ਵਿਚ ਸਜੇ ਸ਼੍ਰੀ ਿਸ਼ਨ ਦੇ ਰੂਪ ਵਿਚ ਬੱਚੇ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


