ਵਿਦਿਆਰਥੀ ਮਹਾਨ ਸੂਰਬੀਰਾਂ ਦੀਆਂ ਜੀਵਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਪ੍ਰਤੀ ਸਮਰਪਿਤ ਹੋਣ-ਕੁਲਵੰਤ ਸਿੰਘ ਸੰਧੂ

ਕੋਟਈਸੇਖਾਂ,16 ਅਗਸਤ (ਜਸ਼ਨ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰ: ਮੈਡਮ ਅੰਜੂ ਅਰੋੜਾ ਤੇ ਸਮੂਹ ਸਟਾਂਫ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਦਰਮਿਆਨ ਆਜ਼ਾਦੀ ਨਾਲ ਸਬੰਧਿਤ ਪੋਸਟ ਪੇਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ‘ਮੇਰਾ ਰੰਗ ਦੇ ਬਸੰਤੀ ਚੋਲਾ’ ਗੀਤ ਤੇ ਕੋਰੀਓਗ੍ਰਾਫੀ ਪੇਸ਼ ਕੀਤੀ। ਇਸ ਮੌਕੇ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ ਡੀ ਮੈਡਮ ਰਣਜੀਤ ਕੌਰ ਸੰਧੂ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੇ ਇਤਿਹਾਸ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ,ਰਾਜਗੁਰੂ,ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ੳੂਧਮ ਸਿੰਘ ਵਰਗੇ ਮਹਾਨ ਸੂਰਬੀਰਾਂ ਦੀਆਂ ਜੀਵਨੀਆਂ ਪੜ੍ਹ ਕੇ ਉਹਨਾਂ ਮੁਤਾਬਕ ਆਪਣੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦਿਆਂ ਦੇਸ਼ ਲਈ ਹਰ ਪਲ ਸਮਰਪਿਤ ਰਹਿਣਾ ਚਾਹੀਦਾ ਹੈ।


