ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦੇੇ ਬੀ.ਐਸ.ਸੀ.ਦੇੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸੁਖਾਨੰਦ,19 ਅਗਸਤ (ਜਸਵੰਤ ਗਿੱਲ/ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ 100 ਫੀਸਦੀ ਰਿਹਾ। ਬੀ.ਐਸ.ਸੀ. ਮੈਡੀਕਲ ਦੀ ਵਿਦਿਆਰਥਣ ਗਗਨਦੀਪ ਕੌਰ 88.57% ਅੰਕ ਹਾਸਿਲ ਕਰਕੇ ਪਹਿਲੇ ਸਥਾਨ ’ਤੇ ਰਹੀ। ਜਸਵੀਰ ਕੌਰ ਨੇ 88.09% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅਮਨਦੀਪ ਕੌਰ 85.23% ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਬੀ.ਐਸ.ਸੀ. ਨਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 88.39% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਦੋਹਾਂ ਨੇ 85.68% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਪੂਜਾ ਨੇ 85.43% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਵਾਈਸ ਚੇਅਰਮੈਨ ਸ. ਮੱਖਣ ਸਿੰਘ ਅਤੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਜੀ ਨੇ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਡਾ. ਜਸਵੀਰ ਕੌਰ, ਡਾ. ਨਵਦੀਪ ਕੌਰ, ਹਰਲੀਨ ਕੌਰ, ਨਿੰਪਲਪ੍ਰੀਤ ਕੌਰ, ਅਮਨਦੀਪ ਕੌਰ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।