ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਿਧਾਇਕ ਡਾ. ਹਰਜੋਤ ਨੇ ਦਿੱਤੀਆਂ ਵਧਾਈਆਂ

ਮੋਗਾ, 22 ਅਗਸਤ (ਜਸ਼ਨ)- ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆਂ ਵਿੱਚ ਇੱਕ ਵਿਲੱਖਣ ਗ੍ਰੰਥ ਹਨ, ਜਿਨਾਂ ਦੀਆਂ ਸਿੱਖਿਆਵਾਂ ਨਾਲ ਮਨੁੱਖ ਆਪਣੇ ਜੀਵਨ ਨੂੰ ਸੁਖਾਵਾਂ ਬਣਾ ਸਕਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਇਸ ਦਿਨ ਦੀ ਸਿੱਖ ਜਗਤ ਵਿੱਚ ਬਹੁਤ ਮਹਾਨਤਾ ਹੈ ਅਤੇ ਸ਼੍ਰੀ ਦਰਬਾਰ ਸਾਹਿਬ ਨੂੰ ਬਹੁਤ ਹੀ ਵਧੀਆਂ ਢੰਗ ਨਾਲ ਸਜਾਇਆ ਗਿਆ ਹੈ ਜੋ ਕਿ ਸਿੱਖ ਜਗਤ ਦੇ ਦਿਲਾਂ ਵਿੱਚ ਵਸਦੇ ਪਿਆਰ ਦੀ ਨਿਸ਼ਾਨੀ ਹੈ। ਡਾ. ਹਰਜੋਤ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਭਲੇ ਅਤੇ ਸਭੈ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ ਜੋ ਕਿ ਸਾਡੇ ਲਈ ਬਹੁਤ ਹੀ ਵੱਡਾ ਮਾਰਗ ਦਰਸ਼ਨ ਹੈ। ਡਾ. ਹਰਜੋਤ ਨੇ ਸਮੂਹ ਜਗਤ ਵਿੱਚ ਵਸਦੀਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ।


