ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਮਾਨਸੂਨ ਦਿਵਸ

ਮੋਗਾ, 29 ਅਗਸਤ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਮਾਨਸੂਨ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਦਿਨ ਦਾ ਸਭ ਤੋਂ ਜਿਆਦਾ ਰੋਮਾਂਚਕ ਸਾਹਸ ਮਾਨਸੂਨ ਦਿਵਸ ਮਨਾਉਣ ਲਈ ਵਿਦਿਆਰਥੀਆਂ ਤੇ ਸਟਾਫ ਵਿਚ ਕਾਫੀ ਉਤਸ਼ਾਹ ਪਾਇਆ ਗਿਆ। ਬੱਚਿਆਂ ਨੇ ਆਪਣੇ ਰੈਣਕੋਟ ਪਾ ਕੇ ਬਾਰਿਸ਼ ਦਾ ਆਨੰਦ ਚੁੱਕਿਆ। ਬੱਚਿਆ, ਸਟਾਫ ਨੇ ਮੀਂਹ ਦੇ ਗੀਤ ਤੇ ਡਾਂਸ ਪੇਸ਼ ਕਰਕੇ ਵਾਹਵਾਹੀ ਖਟੀ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਵਿਚ ਇਸ ਪ੍ਰਕਾਰ ਦੇ ਮੁਕਾਬਲੇ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।