ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ

*ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੈਪਟਨ ਦਾ ਧੰਨਵਾਦ
ਮੋਗਾ,29 ਅਗਸਤ(ਜਸ਼ਨ)-ਜ਼ਿਲ੍ਹਾ ਕਾਂਗਰਸ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਾ. ਰਜਿੰਦਰ ਕੌਰ ਪਤਨੀ ਹਲਕਾ ਵਿਧਾਇਕ ਡਾ. ਹਰਜੋਤ ਕਮਲ, ਵੀਰਪਾਲ ਕੌਰ ਜੌਹਲ ਜਿਲਾ ਪ੍ਰਧਾਨ ਮਹਿਲਾ ਵਿੰਗ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਇੰਦਰਜੀਤ ਸਿੰਘ ਬੀੜ ਚੜਿੱਕ, ਠਾਣਾ ਸਿੰਘ ਜੌਹਲ, ਉਪਿੰਦਰ ਸਿੰਘ ਲਾਂਬਾ, ਡਾ. ਪਵਨ ਥਾਪਰ, ਰਾਮਪਾਲ ਧਵਨ, ਨਰਿੰਦਰਪਾਲ ਸਿੰਘ ਸਿੱਧੂ ਕੌਂਸਲਰ, ਅਸ਼ੋਕ ਕਾਲੀਆ, ਸੋਹਣ ਸਿੰਘ ਸੱਗੂ, ਬੇਅੰਤ ਸਿੰਘ, ਜਬਰਜੰਗ ਸਿੰਘ ਬਰਾੜ ਆਦਿ ਸ਼ਾਮਲ ਹੋਏ। ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਦੱਸਿਆ ਕਿ ਡੇਰਾ ਮੁਖੀ ਦੇ ਵਿਵਾਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਭਰ ਵਿਚ ਅਮਨ ਸ਼ਾਂਤੀ ਨੂੰ ਬਣਾਏ ਰੱਖਣ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਨਿਭਾਏ ਗਏ ਰੋਲ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨਾਂ ਕਿਹਾ ਕਿ ਕੈਪਟਨ ਨੇ ਆਪਣੇ ਫੌਜੀ ਪਿਛੋਕੜ ਕਰਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਅਤੇ ਬੜੀ ਸੂਝ-ਬੂਝ ਨਾਲ ਪੁਲਿਸ ਪ੍ਰਸ਼ਾਸ਼ਨ ਨੂੰ ਹਦਾਇਤਾਂ ਦੇ ਕੇ ਸੂਬੇ ਵਿਚ ਅਣਸੁਖਾਵੀਂ ਨਹੀਂ ਹੋਣ ਦਿੱਤੀ।


