ਸੈਦੋਕੇ ਸਕੂਲ ਦੇ ਬੱਚਿਆਂ ਨੇ ਕੀਤਾ ਸਾਇੰਸ ਸਿਟੀ ਦਾ ਦੌਰਾ

ਨਿਹਾਲ ਸਿੰਘ ਵਾਲਾ,3 ਸਤੰਬਰ(ਜਸ਼ਨ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸਿੱਖਿਆ ਅਫਸਰ ਮੋਗਾ ਦੀ ਸਰਪ੍ਰਸਤੀ ਅਤੇ ਜਿਲਾ ਸਾਇੰਸ ਸੁਪਰਵਾਈਜ਼ਰ ਵੱਲੋਂ ਜਾਰੀ ਸ਼ਡਿੳੂਲ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸੈਦੋਕੇ ਦੇ 50 ਲੜਕੀਆਂ ਨੇ ਇਕ ਰੋਜ਼ਾ ਵਿਦਿਅਕ ਟੂਰ ਦੌਰਾਨ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ। ਪਿ੍ਰੰ: ਜਗਤਾਰ ਸਿੰਘ ਸੈਦੋਕੇ ਨੇ ਪੰਜਾਬ ਰੋਡਵੇਜ ਦੀਆਂ ਦੋ ਬੱਸਾਂ ਰਾਹੀਂ ਸ਼ਿੰਗਾਰਾ ਸਿੰਘ, ਮਨਜੀਤ ਕੌਰ, ਪਰਮਜੀਤ ਕੌਰ, ਮੇਘ ਸਿੰਘ, ਸੁਖਚੈਨ ਸਿੰਘ ਅਤੇ ਸੁਖਦੀਪ ਕੌਰ ਦੀ ਅਗਵਾਈ ਹੇਠ ਇਸ ਵਿਦਿਅਕ ਟੂਰ ਨੂੰ ਰਵਾਨਾਂ ਕੀਤਾ। ਪਿ੍ਰੰ: ਸੈਦੋਕੇ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਇਸ ਉੱਦਮ ਸਦਕਾ ਵਿਦਿਆਰਥੀਆਂ ਅੰਦਰ ਸਾਇੰਸ ਪ੍ਰਤੀ ਦਿਲਚਸਪੀ ਪੈਦਾ ਹੋਵੇਗੀ ਅਤੇ ਵਿਗਿਆਨ ਦੀ ਪੜਾਈ ਨੂੰ ਉਤਸ਼ਾਹ ਮਿਲੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਦਵਿੰਦਰਪਾਲ ਸਿੰਘ, ਅਜਮੇਰ ਸਿੰਘ, ਜਸਵਿੰਦਰ ਸਿੰਘ ਸਿੱਧੂ, ਲਖਵੀਰ ਸਿੰਘ, ਰੁਪਿੰਦਰ ਕੌਰ, ਸਤਵਿੰਦਰ ਕੌਰ, ਸਰਬਜੀਤ ਕੌਰ, ਲਲਿਤ ਕੁਮਾਰ, ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।


