ਵਾਤਾਵਰਨ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਸਮੇਂ ਦੀ ਮੁੱਖ ਲੋੜ-ਰਾਜਿੰਦਰ ਅਗਰਵਾਲ

ਮੋਗਾ,9 ਸਤੰਬਰ-(ਜਸ਼ਨ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਅਦਾਲਤੀ ਕੰਪਲੈਕਸ ਮੋਗਾ ਵਿਖੇ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ, ਜਿਸ ਵਿੱਚ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨ ਜੱਜ ਮੋਗਾ ਸ਼੍ਰੀ ਰਜਿੰਦਰ ਅਗਰਵਾਲ, ਤਰਸੇਮ ਮੰਗਲਾ ਵਧੀਕ ਜ਼ਿਲਾ ਤੇ ਸ਼ੈਸ਼ਨ ਜੱਜ ਮੋਗਾ, ਵਿਨੀਤ ਕੁਮਾਰ ਨਾਰੰਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸ੍ਰੀਮਤੀ ਦੀਪਤੀ ਗੁਪਤਾ ਏ.ਸੀ.ਜੇ.ਐਮ. ਮੋਗਾ, ਸੁਖਬੀਰ ਸਿੰਘ ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਦਵਿੰਦਰ ਸਿੰਘ ਸੰਧੂ ਪ੍ਰਬਾਰ ਐਸ਼ੋਸ਼ੀਏਸ਼ਨ ਮੋਗਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਇੰਚਾਰਜ ਜ਼ਿਲਾ ਤੇ ਸ਼ੈਸ਼ਨ ਜੱਜ ਮੋਗਾ ਸ਼੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਲਈ ਹਰ ਵਿਅਕਤੀ ਨੂੰ ਵੱਧ ਤੋ ਵੱਧ ਯਤਨ ਕਰਨੇ ਚਾਹੀਦੇ ਹਨ ਅਤੇ ਜਲ-ਸਰੋਤਾਂ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਰੁੱਖ ਮਨੁੱਖ ਦਾ ਜਨਮ ਤੋਂ ਲੈ ਕੇ ਅੰਤ ਤੱਕ ਸਾਥ ਨਿਭਾਉਂਦੇ ਹਨ, ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਨੌਜਵਾਨ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸ਼ੁੱਧ ਹੋ ਸਕੇ ਅਤੇ ਕੁਦਰਤੀ ਆਫ਼ਤਾਂ ਤੋਂ ਵੀ ਬਚਿਆ ਜਾ ਸਕੇ।ਇਸ ਮੌਕੇ ‘ਤੇ ਜੱਜ ਸਹਿਬਾਨਾਂ ਨੇ ਅਪੀਲ ਕੀਤੀ ਕਿ ਲਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇ।