ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਹੋਇਆ

ਘੱਲ ਕਲਾਂ,9 ਸਤੰਬਰ (ਜਸ਼ਨ)-ਜ਼ਿਲ੍ਹੇ ਦੇ ਇਤਿਹਾਸਿਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ ਅਤੇ ਨੌਂਵੀ ਵਿਖੇ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ, ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਤੇ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਪਾਵਨ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਡਰੋਲੀ ਭਾਈ ਦੇ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਤੇ ਸੇਵਾਦਾਰਾਂ ਦੀ ਦੇਖ-ਰੇਖ ਹੇਠ ਸਜੇ ਗੁਰਮਤਿ ਸਮਾਗਮ ’ਚ ਭਾਈ ਬਾਬਾ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਰਾਗ ਆਧਾਰਿਤ ਗੁਰਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਪੰਥ ਪ੍ਰਸਿੱਧ ਵਿਦਵਾਨਾਂ ਬਾਬਾ ਗੁਰਪ੍ਰੀਤ ਸਿੰਘ ਜੀ ਰੰਧਾਵੇ ਵਾਲੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿ. ਲਖਵੀਰ ਸਿੰਘ ਵੱਲੋਂ ਗੁਰਮਤਿ ਵਿਚਾਰਾਂ, ਕਵੀਸ਼ਰੀ ਗਿ. ਸੁੱਚਾ ਸਿੰਘ ਡੇਰਾ ਪਠਾਣਾ, ਢਾਡੀ ਗਿ. ਕੁਲਵੰਤ ਸਿੰਘ ਪੰਡੋਰੀ ਆਦਿ ਵਿਦਵਾਨਾਂ ਵੱਲੋਂ ਇਤਿਹਾਸਿਕ ਵਿਚਾਰਾਂ, ਕਵੀਸ਼ਰੀ ਤੇ ਢਾਡੀ ਵਾਰਾਂ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਆਖੀਰ ’ਚ ਡਾ. ਸੰਤ ਬਾਬਾ ਗੁਰਨਾਮ ਸਿੰਘ ਵੱਲੋਂ ਉਕਤ ਵਿਦਵਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।


