ਕਮਲਜੀਤ ਬਰਾੜ ਦੀ ਨਿਯੁਕਤੀ ਨਾਲ ਕਾਂਗਰਸੀਆਂ ਦੇ ਹੌਸਲੇ ਹੋਏ ਬੁਲੰਦ-ਸੀਨੀਅਰ ਕਾਂਗਰਸੀ ਆਗੂ

ਸਮਾਲਸਰ,12 ਸਤੰਬਰ (ਜਸਵੰਤ ਗਿੱਲ)-ਕਾਂਗਰਸ ਹਾਈਕਮਾਂਡ ਅਤੇ ਪੰਜਾਬ ਪ੍ਰਦੇਸ ਕਾਂਗਰਸ ਵਲੋਂ ਯੋਗ ਅਤੇ ਇਮਾਨਦਾਰ ਆਗੂਆਂ ਨੂੰ ਉੱਚ ਅਹੁਦੇ ਦੇ ਕੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਗਰਗ,ਐਡਵੋਕੇਟ ਨਰ ਸਿੰਘ ਬਰਾੜ,ਸੁਰਿੰਦਰ ਛਿੰਦਾ,ਰਮਨ ਗਰਗ,ਵਿੱਕੀ ਗਰਗ ਮਾਰਬਲ ਵਾਲੇ ਅਤੇ ਯੂਥ ਆਗੂ ਹਰਜੀਤ ਸਿੰਘ ਬਰਾੜ ਲੰਗੇਆਣਾ ਨੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਇਮਾਨਦਾਰ ਅਤੇ ਯੋਗ ਨੇਤਾਵਾਂ ਨੂੰ ਉੱਚ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ ਇਸ ਨਾਲ ਪਾਰਟੀ ਪੰਜਾਬ ਅੰਦਰ ਹੀ ਨਹੀਂ ਸਗੋਂ ਪੂਰੇ ਦੇਸ਼ ਅੰਦਰ ਮਜ਼ਬੂਤ ਹੋਵੇਗੀ। ਹਲਕੇ ਅਤੇ ਪੰਜਾਬ ਦੇ ਯੂਥ ਆਗੂ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਨਾਲ ਜਿੱਥੇ ਯੂਥ ਅੰਦਰ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਹਲਕੇ ਅਤੇ ਸਮੂਹ ਮੋਗਾ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਜਗਸੀਰ ਗਰਗ ਅਤੇ ਨਰ ਸਿੰਘ ਬਰਾੜ ਨੇ ਕਿਹਾ ਹੈ ਕਿ ਕਮਲਜੀਤ ਬਰਾੜ ਅਤੇ ਉਨ੍ਹਾਂ ਦੇ ਪਿਤਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦਸ ਸਾਲ ਤੱਕ ਅਕਾਲੀ-ਭਾਜਪਾ ਸਰਕਾਰ ਦੇ ਜਬਰ ਦਾ ਡਟ ਕੇ ਸਾਹਮਣਾ ਕੀਤਾ । ਉਨ੍ਹਾਂ ਕਿਹਾ ਕਿ ਕਮਲਜੀਤ ਬਰਾੜ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਕਾਂਗਰਸ ਦਾ ਢਾਂਚਾ ਮਜ਼ਬੂਤ ਹੋਵੇਗਾ। ਇਸ ਮੌਕੇ ਸਮੂਹ ਆਗੂਆਂ ਨੇ ਪਾਰਟੀ ਹਾਈਕਮਾਂਡ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਮਲਜੀਤ ਸਿੰਘ ਬਰਾੜ ਨੂੰ ਵਿਸ਼ਵਾਸ ਦਵਾਇਆਂ ਹੈ ਕਿ ਹਲਕੇ ਦੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਖੜ੍ਹੇ ਹਨ।


