ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਸ ਸਾਲ ਲੁੱਟਿਆ-ਕਰਨਲ ਬਾਬੂ ਸਿੰਘ

ਮੋਗਾ,13 ਸਤਬੰਰ (ਸਰਬਜੀਤ ਰੌਲੀ/ਜਸ਼ਨ) ਪੰਜਾਬ ਸਰਕਾਰ ਵਲਂੋ ਪਿੰਡ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਤੋਂ ਜਾਣੂੰ ਕਰਵਾਉਣ ਅਤੇ ਪਿੰਡ ਦੇ ਲੋਕਾਂ ਦੀ ਸਮੱਸਿਆ ਸੁਣਨ ਲੀ ਅੱਜ ਪਿੰਡ ਕਪੂਰੇ ਵਿਖੇ ਸੀਨੀਅਰ ਕਾਂਗਰਸੀ ਆਗੂ ਮੈਡਮ ਪਰਮਜੀਤ ਕੌਰ ਕਪੂਰੇ ਦੀ ਅਗਵਾਈ ਵਿੱਚ ਪਿੰਡ ਦੇ ਲੋਕਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਨੇ ਕਾਂਗਰਸ ਪਾਰਟੀ ਵਲੋਂ ਪਿੰਡਾਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਿਸਥਾਰ ਸਹਿਤ ਜਾਣੂੰ ਕਰਵਾਿਆ।  ਉਹਨਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦਸ ਸਾਲ ਪੰਜਾਬ ਦੇ ਲੋਕਾ ਨੂੰ ਲੁੱਟਿਆ ਹੈ।  ੁਨਾ ਕਿਹਾ ਕਿ ਕੈਪਟਨ ਅਮਰਿਦਰ ਸਿੰਘ ਪੰਜਾਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਲੈ ਰਹੇ ਹਨ । ਉਹਨਾਂ  ਕਿਹਾ ਜਲਦ ਕਾਂਗਰਸ ਸਰਕਾਰ ਵਲੋਂ ਦੋ ਲੱਖ ਤੱਕ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਿਆ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਪੰਜਾਬ ਸਰਕਾਰ ਸਕੀਮਾਂ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ,ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਵਿਆਕਤੀਆਂ ਨੂੰ ਰੋਜ਼ਗਾਰ ਦੇਣ ਲੀ 15 ਸਤਬੰਰ ਨੂੰ ਆਈ ਟੀ ਆੀ ਮੋਗਾ ਵਿੱਚ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ੁਹਨਾਂ ਨੌਜਵਾਨ ਨੂੰ ਇਸ ਮੇਲੇ ਵਿਚ ਭਾਗ ਲੈਣ ਦੀ ਅਪੀਲ ਕੀਤੀ । ਇਸ ਮੌਕੇ ਕਾਂਗਰਸ ਦੀ ਮਹਿਲਾ ਆਗੂ ਮੈਡਮ ਪਰਮਜੀਤ ਕੌਰ  ਕਪੂਰੇ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾ ਕੇ ਦੇਣ ਦਾ ਭਰੋਸਾ ਦਿਵਾਇਆ । ਇਸ ਮੌਕੇ ,ਹਰਜਿੰਦਰ ਸਿੰਘ ਸੀਨੀ ਕਾਂਗਰਸੀ ਆਗੂ ਜਰਨੈਲ ਸਿੰਘ ਨੰਬਰਦਾਰ,ਗੁਰਵਿੰਦਰ ਸਿੰਘ ਨੰਬਰਦਾਰ,ਦਲਜੀਤ ਸਿੰਘ,ਬਿੱਕਰ ਸਿੰਘ,ਸੁਰਜੀਤ ਸਿੰਘ ਫੌਜੀ,ਿਕਬਾਲ ਸਿੰਘ ਮਾਂਗਟ ਸੀਨੀ ਮੀਤ ਪ੍ਰਧਾਨ ਜ਼ਿਲ੍ਹਾ ਕਾਗਰਸ ਕਮੇਟੀ,ਬਲਦੇਵ ਸਿੰਘ,ਦਿਲਬਾਗ ਸਿੰਘ,ਬਰਿੰਦਰ ਸਿੰਘ,ਸੁਰਜੀਤ ਸਿੰਘ,ਜਸਪਾਲ ਕੌਰ ,ਜਸਪਾਲ ਕੌਰ ਪੀ ੇ,ਮੈਡਮ ਬਾਵਾ,ਤੋ ਿਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।