ਗੁਰਦੁਆਰਾ ਪ੍ਰਬੰਧਕ ਕਮੇਟੀ ਖਾਈ ਵੱਲੋਂ ਵਿਦਿਆਰਥੀ ਸਨਮਾਨਿਤ

ਨਿਹਾਲ ਸਿੰਘ ਵਾਲਾ,13 ਸਤੰਬਰ(ਜਸ਼ਨ)-ਪਿੰਡ ਖਾਈ ਦੀ ਗੁਰਦੁਆਰਾ ਪ੍ਰਬੰਧਕ ਅਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਸਾਹਿਬ ਦੇ ਸਹਿਯੋਗ ਨਾਲ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਗਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰਕ ਆਗੂ ਅਮਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਬੱਚਿਆਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਕਾਫੀ ਲੰਮੇ ਸਮੇਂ ਤੋਂ ਧਾਰਮਿਕ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨਾਂ ਧਾਰਮਿਕ ਕਾਲਸਾਂ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਖਾਈ ਅਤੇ ਐੱਸ.ਜੀ.ਪੀ.ਸੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਵੱਲੋਂ ਵਿਸ਼ੇਸ਼ ਸਨਮਾਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਿੱਖ ਧਰਮ ਨਾਲ ਜੋੜਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਐੱਸ.ਜੀ.ਪੀ.ਸੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਅਮਰਜੀਤ ਸਿੰਘ ਖਾਈ ਧਰਮ ਪ੍ਰਚਾਰਕ ਆਗੂ, ਪ੍ਰਧਾਨ ਦਵਿੰਦਰ ਸਿੰਘ, ਹਰਮਿੰਦਰ ਸਿੰਘ ਮੀਤ ਪ੍ਰਧਾਨ, ਅਮਰਜੀਤ ਸਿੰਘ, ਕਸਮੀਰ ਸਿੰਘ, ਗੁਰਮੇਲ ਸਿੰਘ, ਪ੍ਰਧਾਨ ਹਰਦੀਪ ਸਿੰਘ ਖਾਲਸਾ, ਗੁਰਜੰਟ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਗੁਰਬਚਨ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਪ੍ਰਗਟ ਸਿੰਘ, ਬਾਹਲਾ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।