ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲਾ ਵਾਲਿਆਂ ਵੱਲੋਂ ਪਿੰਡ ਵਿਚ ਸਾਂਝੀਆਂ ਥਾਵਾਂ ’ਤੇ 5 ਹਜ਼ਾਰ ਦੇ ਕਰੀਬ ਪੌਦੇ ਲਗਾਏ  

ਮੋਗਾ,13 ਸਤੰਬਰ (ਜਸ਼ਨ)-ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਤਾਵਰਣ ਦੀ ਸ਼ੁੱਧਤਾ ਅਤੇ ਪਿੰਡ ਖੋਸਾ ਰਣਧੀਰ ਨੂੰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਬਾਬਾ    ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਵੱਲੋਂ ਪਿੰਡ ਵਿਚ ਸਾਂਝੀਆਂ ਥਾਵਾਂ ’ਤੇ 5 ਹਜ਼ਾਰ ਦੇ ਕਰੀਬ ਪੌਦੇ ਲਗਾਾਏ ਗਏ।  ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਪਿੰਡ ਦੇ ਛੱਪੜਾਂ ਦੀ ਸਫ਼ਾਈ ਵੀ ਆਰੰਭੀ ਗਈ ਹੈ । ਉਹਨਾਂ ਆਖਿਆ ਕਿ ਜਲ ਕੁੰਭੀ ਦੇ ਬੂਟਿਆਂ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ ਅਤੇ ਛੱਪੜ ਦਾ ਪਾਣੀ ਸਾਫ਼ ਕਰਕੇ ਖੇਤੀ ਕਾਰਜਾਂ ਲਈ ਵਰਤਿਆ ਜਾਵੇਗਾ।